ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਕੀਤੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
Publish Date: Thu, 20 Aug 2026 09:52 PM (IST)
Updated Date: Thu, 20 Aug 2026 09:54 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਜੀਵ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਕਪੂਰਥਲਾ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੁੱਲ 24 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 6 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਬੱਸ ਆਪ੍ਰੇਟਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਕਿ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਚੈਕਿਗ ਮੁਹਿੰਮ ਦੌਰਾਨ ਚਾਈਲਡ ਪ੍ਰੋਟੈਕਸ਼ਨ ਅਫਸਰ ਰਮਨਪ੍ਰੀਤ ਸਿੰਘ, ਸਤਨਾਮ ਸਿੰਘ, ਟ੍ਰੈਫਿਕ ਇੰਚਾਰਜ ਰੇਸ਼ਮ ਸਿੰਘ, ਏ.ਐੱਸ.ਆਈ. ਦਵਿੰਦਰਜੀਤ ਸਿੰਘ, ਏ.ਐੱਸ.ਆਈ. ਪ੍ਰੀਤਮ ਸਿੰਘ, ਏ.ਐੱਸ.ਆਈ. ਦਿਲਬਾਗ ਸਿੰਘ, ਏ.ਐੱਸ.ਆਈ. ਬਲਵਿੰਦਰ ਸਿੰਘ ਮੌਜੂਦ ਸਨ। ਅਧਿਕਾਰੀਆ ਵੱਲੋ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਗਈ ਕਿ ਹਰੇਕ ਸਕੂਲ ਬੱਸ ਵਿੱਚ ਲੇਡੀ ਅਟੈਂਡੈਂਟ, ਫਸਟ ਏਡ ਕਿੱਟ ਅਤੇ ਫਾਇਰ ਐਕਸਟਿੰਗਵਿਸ਼ਰ ਲਾਜਮੀ ਤੌਰ ’ਤੇ ਉਪਲੱਬਧ ਹੋਣ। ਇਸ ਤੋਂ ਇਲਾਵਾ ਬੱਸ ਦਾ ਜਾਇਜ਼ ਫਿਟਨੈੱਸ ਸਰਟੀਫਿਕੇਟ ਅਤੇ ਪ੍ਰਦੂਸ਼ਣ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੈ। ਬੱਸ ਵਿੱਚ ਬੱਚਿਆਂ ਦੀ ਓਵਰਲੋਡਿੰਗ ਨਾ ਕਰਨ ਬਾਰੇ ਵੀ ਹਦਾਇਤ ਕੀਤੀ ਗਈ। ਅਧਿਕਾਰੀਆ ਨੇ ਕਿਹਾ ਕਿ ਸਕੂਲੀ ਬੱਚਿਆ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਵਾਉਣ ਵਾਸਤੇ ਸਕੂਲ ਬੱਸਾਂ ਦੀ ਚੈਕਿੰਗ ਦਾ ਕੰਮ ਲਗਾਤਾਰ ਜਾਰੀ ਰਹੇਗਾ। ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੀ ਸੁਰਖਿਆ ਨੂੰ ਸਭ ਤੌ ਵੱਧ ਤਰਜੀਹ ਦਿੰਦੇ ਹੋਏ ਸਾਰੇ ਲੋੜੀਂਦੇ ਸੁਰਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ।