ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਸੁੱਖਾ ਪੰਮਣ ਦਾ ਸਨਮਾਨ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਡਾ. ਅੰਬੇਡਕਰ ਆਰਮੀ ਦੇ ਯੂਥ ਪ੍ਰਧਾਨ ਸੁੱਖਾ ਪੰਮਣ ਦਾ ਵਿਸ਼ੇਸ਼ ਸਨਮਾਨ
Publish Date: Thu, 01 Oct 2026 08:05 PM (IST)
Updated Date: Thu, 01 Oct 2026 08:06 PM (IST)
ਸੁੱਖੀ ਟਿੱਬਾ ਪੰਜਾਬੀ ਜਾਗਰਣ ਹੁਸੈਨਪੁਰ : ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਜਥੇਬੰਦੀ ‘ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ (ਆਰਸੀਐੱਫ)’ ਵੱਲੋਂ ਸਮਾਜਿਕ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਜਥੇਬੰਦੀ ‘ਡਾ. ਅੰਬੇਡਕਰ ਆਰਮੀ ਪੰਜਾਬ’ ਦੇ ਨਵ-ਨਿਯੁਕਤ ਯੂਥ ਪ੍ਰਧਾਨ ਸੁੱਖਾ ਪੰਮਣ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਸੁੱਖਾ ਪੰਮਣ ਨੂੰ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸੁੱਖਾ ਪੰਮਣ ਦੀ ਯੋਗ ਅਗਵਾਈ ਹੇਠ ਡਾ. ਅੰਬੇਡਕਰ ਆਰਮੀ ਨੌਜਵਾਨਾਂ ਨੂੰ ਲਾਮਬੰਦ ਕਰਕੇ ਸਮਾਜ ਸੁਧਾਰ ਤੇ ਮਾਨਵਤਾ ਦੀ ਸੇਵਾ ਦੇ ਕਾਰਜਾਂ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਥੇਬੰਦੀ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ। ਇਸ ਮੌਕੇ ਸਨਮਾਨਿਤ ਹੋਣ ਉਪਰੰਤ ਯੂਥ ਪ੍ਰਧਾਨ ਸੁੱਖਾ ਪੰਮਣ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲਿਆ ਹੋਇਆ ਸਨਮਾਨ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਇਸ ਮੌਕੇ ਡਾ. ਅੰਬੇਡਕਰ ਆਰਮੀ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਤਹਿਸੀਲ ਪ੍ਰਧਾਨ ਸਰਪੰਚ ਦੇਵਾ ਸਿੰਘ ਬੋਹੜ ਵਾਲਾ, ਮੁੱਖ ਸਲਾਹਕਾਰ ਸੋਨੂੰ ਲਕਸ਼ਮੀ ਕਾਂਤ, ਚੇਅਰਮੈਨ ਕਸ਼ਮੀਰ ਸਿੰਘ ਬੂੜੇਵਾਲ, ਸੀਨੀਅਰ ਆਗੂ ਡਾ. ਸੁਖਵਿੰਦਰ ਸਿੰਘ ਚੂਹੜਪੁਰ, ਅਕਸ਼ੇ ਨਾਹਰ ਤੇ ਸੁਖਚੈਨ ਗਿੱਲ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਪਤਵੰਤੇ ਸੱਜਣ ਹਾਜ਼ਰ ਸਨ।