ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦਾ ਕੀਤਾ ਵਿਸ਼ੇਸ਼ ਸਨਮਾਨ
Publish Date: Sat, 28 Nov 2026 09:45 PM (IST)
Updated Date: Sat, 28 Nov 2026 09:46 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਿੰਘ ਵਿਖੇ ਧਾਰਮਿਕ ਸਮਾਗਮ ਕਰਵਾਉਣ ਤੇ ਲਗਾਤਾਰ ਵੱਖ-ਵੱਖ ਪਦਾਰਥਾਂ ਦੇ ਦੇਸੀ ਘੀ ਦੇ ਲੰਗਰ ਲਗਾਉਣ ਵਾਲੇ ਸੰਤ ਬਾਬਾ ਅਵਤਾਰ ਸਿੰਘ ਸੰਪਰਦਾਇ ਬਾਬਾ ਬਿਧੀ ਚੰਦ ਦਲ ਵਾਲਿਆਂ ਦਾ ਵਾਪਸੀ ਮੌਕੇ ਗਿੱਲ ਆਟੋਜ਼ ਦੇ ਚੇਅਰਮੈਨ ਨੰਬਰਦਾਰ ਸਤਨਾਮ ਸਿੰਘ ਗਿੱਲ ਤੇ ਐੱਮਡੀ ਦਿਲਬਾਗ ਸਿੰਘ ਗਿੱਲ ਵੱਲੋਂ ਸਿਰੋਪਾਓ ਬਖਸ਼ਿਸ਼ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਬਾਬਾ ਬਿਧੀ ਚੰਦ ਦਲ ਦੀ ਸਮੁੱਚੀ ਗੁਰੂ ਦੀ ਲਾਡਲੀ ਫੌਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਸਮੂਹ ਸੰਗਤਾਂ ਵੱਲੋਂ ਭਰੀਆਂ ਹਾਜ਼ਰੀਆਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਗਿੱਲ ਆਟੋਜ਼ ਵੱਲੋਂ ਧਾਰਮਿਕ ਸਮਾਗਮਾਂ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਨੰਬਰਦਾਰ ਸਤਨਾਮ ਸਿੰਘ ਗਿੱਲ, ਐੱਮਡੀ ਦਿਲਬਾਗ ਸਿੰਘ ਗਿੱਲ, ਸਭਾਜੀਤ ਸਿੰਘ ਡਡਵਿੰਡੀ, ਡਾਇਰੈਕਟਰ ਬਚਿੱਤਰ ਸਿੰਘ ਗਿੱਲ, ਬਲਕਰਨ ਸਿੰਘ ਗਿੱਲ, ਬਲਜੋਧ ਸਿੰਘ ਗਿੱਲ, ਸੰਦੀਪ ਜੋਸ਼ੀ, ਸੇਲਜ਼ਮੈਨ ਗੁਰਦਾਸ ਸਿੰਘ ਤੋ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।