ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ ਦਾ ਵਿਸ਼ੇਸ਼ ਸਨਮਾਨ
ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ ਦਾ ਵਿਸ਼ੇਸ਼ ਸਨਮਾਨ
Publish Date: Fri, 03 Apr 2026 07:12 PM (IST)
Updated Date: Fri, 03 Apr 2026 07:16 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਦੋ ਦਿਨਾ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਖੇਤੀਬਾੜੀ ਸਬੰਧੀ ਵਿਸਥਾਰ ਪੂਰਵਕ ਵੱਖ-ਵੱਖ ਖੋਜ ਭਰਪੂਰ ਜਾਣਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਖੇਤੀਬਾੜੀ ਵਿਚ ਵੱਡੀਆਂ ਮੱਲਾਂ ਮਾਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਉਥੇ ਹੀ ਆਏ ਹੋਏ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਮਨੋਰੰਜਨ ਲਈ ਪੰਜਾਬ ਦੇ ਨਾਮਵਰ ਗਾਇਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪੰਜਾਬ ਦੇ ਉੱਘੇ ਢਾਡੀ ਗਾਇਕ ਗੁਰਜੀਤ ਸਿੰਘ ਗੌਰੀ ਜਾਂਗਲਾ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ। ਉਪਰੰਤ ਯੂਨੀਵਰਸਟੀ ਦੀ ਸਮੂਹ ਮੈਨੇਜਮੈਂਟ ਤੇ ਮੁੱਖ ਮਹਿਮਾਨ ਡਾ. ਐੱਮਐੱਲ ਡਾਇਰੈਕਟਰ ਜਨਰਲ ਆਈਸੀਆਰ, ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡਾ. ਨਿਰਮਲ ਜੌੜਾ ਡਾਇਰੈਕਟਰ ਯੂਥ ਵੈੱਲਫੇਅਰ, ਡਾ. ਰਿਆੜ, ਪ੍ਰੋਫੈਸਰ ਗੁਰਪ੍ਰੀਤ ਸਿੰਘ ਵਿਰਕ ਵੱਲੋਂ ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।