ਗੁਰਦੁਆਰਾ ਸਾਹਿਬ ’ਚ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ ਪ੍ਰਕਾਸ਼ ਪੁਰਬ ਮੌਕੇ ਕੀਤੀ ਕਵਰੇਜ ਲਈ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ
Publish Date: Thu, 26 Nov 2026 10:04 PM (IST)
Updated Date: Thu, 26 Nov 2026 10:07 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪਾਵਨ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੋਰ ਪਾਵਨ ਅਸਥਾਨਾਂ ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸਹਿਯੋਗ ਦੇਣ ਤੇ ਸਮਾਗਮਾਂ ਦੀ ਵੱਡੀ ਪੱਧਰ ਤੇ ਕਵਰੇਜ਼ ਰਾਹੀਂ ਸੰਗਤ ਤੱਕ ਜਾਣਕਾਰੀ ਪਹੁੰਚਾਉਣ ਲਈ ਪੱਤਰਕਾਰ ਭਾਈਚਾਰੇ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਨੇ ਪ੍ਰਕਾਸ਼ ਪੁਰਬ ਦੌਰਾਨ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਮਾਗਮਾਂ ਮੌਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ,ਗੁਰਦੁਆਰਾ ਸ੍ਰੀ ਹੱਟ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ, ਗੁਰਦੁਆਰਾ ਸਿਹਰਾ ਸਾਹਿਬ, ਗੁਰਦੁਆਰਾ ਕੋਠੜੀ ਸਾਹਿਬ ਆਦਿ ਗੁਰੂ ਘਰਾਂ ਵਿਖੇ ਕਰਵਾਏ ਸਮਾਗਮਾਂ ਤੇ ਵਿਸ਼ਾਲ ਨਗਰ ਕੀਰਤਨ ਦੌਰਾਨ ਪੱਤਰਕਾਰ ਭਾਈਚਾਰੇ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਦੀ ਕਵਰੇਜ਼ ਵਿੱਚ ਆਪਣਾ ਸਹਿਯੋਗ ਜਾਰੀ ਰੱਖਣਗੇ।