ਸਲਾਨਾ ਜੋੜ ਮੇਲੇ ਮੌਕੇ ਜਥੇ. ਗਿੱਲ ਦਾ ਕੀਤਾ ਸਨਮਾਨ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦੀ ਯਾਦ ਵਿੱਚ ਕਰਵਾਏ ਸਲਾਨਾ ਜੋੜ ਮੇਲੇ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ
Publish Date: Sun, 06 Sep 2026 10:28 PM (IST)
Updated Date: Sun, 06 Sep 2026 10:31 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿੱਖ ਕੌਮ ਦੇ ਮਹਾਨ ਸੂਰਮੇ ਬਾਬਾ ਸੁੱਖਾ ਸਿੰਘ ਤੇ ਬਾਬਾ ਮਹਿਤਾਬ ਸਿੰਘ ਦੀ ਯਾਦ ਨੂੰ ਸਮਰਪਿਤ ਪੰਜਵਾਂ ਸਾਲਾਨਾ ਜੋੜ ਮੇਲਾ ਚੱਕ ਟੋਡਰਵਾਲ ਵਿਖੇ ਬਾਬਾ ਬਲਬੀਰ ਸਿੰਘ ਰਾਜਸਥਾਨੀ ਤੇ ਬਾਬਾ ਲੀਡਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਨਤਮਸਤਕ ਹੁੰਦੇ ਹੋਏ ਇਲਾਕੇ ਭਰ ਤੋਂ ਆਈਆਂ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਬਾਬਾ ਬਲਬੀਰ ਸਿੰਘ ਰਾਜਸਥਾਨੀ ਵੱਲੋਂ ਜਥੇਦਾਰ ਦਿਲਬਾਗ ਸਿੰਘ ਗਿੱਲ ਤੇ ਰਵਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਾਬਾ ਬਲਬੀਰ ਸਿੰਘ ਰਾਜਸਥਾਨੀ ਨੇ ਕਿਹਾ ਕਿ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਹਮੇਸ਼ਾ ਹੀ ਗੁਰੂ ਕੀਆਂ ਲਾਡਲੀਆਂ ਫੌਜਾਂ ਦੀ ਵੱਧ ਚੜ੍ਹ ਕੇ ਸੇਵਾ ਕੀਤੀ ਹੈ। ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਪਰਮਾਤਮਾ ਦੇ ਅਸ਼ੀਰਵਾਦ ਨਾਲ ਹਲਕੇ ਅੰਦਰ ਲਗਾਤਾਰ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਾਰਟੀ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਤਨਦੇਹੀ ਨਾਲ ਆਪਣੇ ਹਲਕੇ ਦੀ ਸੇਵਾ ਕਰਨਗੇ। ਇਸ ਮੌਕੇ ਬਲਕਾਰ ਸਿੰਘ, ਸਰਪੰਚ ਗੁਰਚਰਨ ਸਿੰਘ, ਸ਼ਿੰਗਾਰਾ ਸਿੰਘ,ਸਰਵਨ ਸਿੰਘ, ਸ਼ਿੰਦਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।