ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ਸਬੰਧੀ ਵਿਸ਼ੇਸ਼ ਮੀਟਿੰਗ
ਪਿੰਡ ਰਾਮਗੜ੍ਹ ਵਿੱਚ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਸਬੰਧ 'ਚ ਵਿਸ਼ੇਸ਼ ਮੀਟਿੰਗ
Publish Date: Sun, 05 Apr 2026 08:06 PM (IST)
Updated Date: Mon, 06 Apr 2026 04:11 AM (IST)

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਫਗਵਾੜਾ ਪਿੰਡ ਰਾਮਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਦੇ ਸੰਬੰਧ ਵਿੱਚ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਨਵਨੀਤ ਉੱਪਲ ਅਮਰਿੰਦਰ ਸਿੰਘ, ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦੇ ਹੋਏ ਇਤਿਹਾਸਕ ਫੈਸਲੇ ਕੀਤੇ ਹਨ। ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਅਧੁਨਿਕਤਾ, ਬਿਜਲੀ ਬਿੱਲਾਂ ਵਿੱਚ ਰਾਹਤ, ਭ੍ਰਿਸ਼ਟਾਚਾਰ ਖ਼ਿਲਾਫ਼ ਕੜੀ ਕਾਰਵਾਈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਵਰਗੀਆਂ ਉਪਲਬਧੀਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਨਵਨੀਤ ਉੱਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਭਗਵੰਤ ਮਾਨ ਸਰਕਾਰ ਨੇ ਉਹ ਕਰਕੇ ਦਿਖਾਇਆ ਜੋ ਪਿਛਲੀਆਂ ਸਰਕਾਰਾਂ ਸਾਲਾਂ ਤੱਕ ਨਹੀਂ ਕਰ ਸਕੀਆਂ। ਅੱਜ ਹਰ ਵਰਗ ਨੂੰ ਸਰਕਾਰ ਦੀਆਂ ਸਕੀਮਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ।” ਅਮਰਿੰਦਰ ਸਿੰਘ ਨੇ ਕਿਹਾ, “ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਇਹ ਸਰਕਾਰ ਲਗਾਤਾਰ ਮਿਹਨਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਫੈਸਲੇ ਕੀਤੇ ਜਾਣਗੇ।” ਇਸ ਮੌਕੇ ਆਗੂਆਂ ਵਲੋਂ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਵੱਲੋਂ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹਲਕੇ ਵਿੱਚ ਸੜਕਾਂ, ਨਿਕਾਸੀ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਹੋ ਰਿਹਾ ਹੈ, ਜਿਸ ਦਾ ਲਾਭ ਸਿੱਧੇ ਤੌਰ ‘ਤੇ ਲੋਕਾਂ ਨੂੰ ਮਿਲ ਰਿਹਾ ਹੈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ। ਮੀਟਿੰਗ ਵਿੱਚ ਹਰਜੀਤ ਸਿੰਘ, ਸਾਬਕਾ ਸਰਪੰਚ ਬਲਜੀਤ ਕੌਰ, ਮੈਂਬਰ ਪੰਚਾਇਤ ਸ਼ਰਨਜੀਤ ਸਿੰਘ ਸੋਨੀ, ਰਣਜੀਤ ਸਿੰਘ, ਆਰ.ਪੀ. ਸਿੰਘ,ਪਰਦੀਪ ਸਿੰਘ, ਕੁਲਦੀਪ ਸਿੰਘ, ਪਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਚੰਨਪ੍ਰੀਤ ਸਿੰਘ, ਮਨਵੀਰ ਸਿੰਘ, ਜਸ਼ਨਦੀਪ ਸਿੰਘ, ਸਾਬਕਾ ਪੰਚ ਨੀਤੂ ਕੁਮਾਰੀ, ਬਲਵੀਰ ਕੌਰ, ਮੀਨਾ ਕੁਮਾਰੀ, ਬਲਰਾਜ ਸਿੰਘ, ਮਨਵੀਰ ਮੰਨੂੰ, ਮਨਜਿੰਦਰ ਕੌਰ, ਜਸਵੀਰ ਕੌਰ, ਪ੍ਰਬਲੀਨ ਸਿੰਘ, ਸੋਹਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।