ਸੇਵਾਮੁਕਤ ਕਰਮਾਚਾਰੀਆਂ ਦੀ ਹੋਈ ਵਿਸ਼ੇਸ ਮੀਟਿੰਗ
ਸ਼ੇਵਾਮੁਕਤ ਕਰਮਾਚਾਰੀਆਂ ਦੀ ਹੋਈ ਵਿਸ਼ੇਸ ਮੀਟਿੰਗ
Publish Date: Thu, 07 May 2026 07:59 PM (IST)
Updated Date: Thu, 07 May 2026 07:59 PM (IST)
ਫਗਵਾੜਾ : ਪੁਲਿਸ ਵਿਭਾਗ ਵਿਚੋਂ ਸੇਵਾਮੁਕਤ ਹੋਏ ਕਰਮਚਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਫਗਵਾੜਾ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੇਵਾਮੁਕਤ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ, ਬਿਕਰਮ ਸਿੰਘ, ਸਰਦਾਰੀ ਲਾਲ, ਬਲਵਿੰਦਰ ਰਾਮ, ਨਰਿੰਦਰ ਸਿੰਘ, ਨਰਾਇਣ ਦਾਸ, ਜਗਦੀਸ਼ ਰਾਮ, ਸਤਨਾਮ ਸਿੰਘ, ਜਸਵਿੰਦਰ ਸਿੰਘ, ਗਿਆਨ ਸਿੰਘ, ਸੁਖਬੀਰ ਸਿੰਘ, ਪਰਮਜੀਤ ਸਿੰਘ, ਬੁੱਧ ਸਿੰਘ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੀ ਭਲਾਈ ਤੇ ਪੰਜਾਬ ਦੇ ਲੋਕਾਂ ਲਈ ਬਿਹਤਰੀਨ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਸਿਰਫ ਮੁਲਾਜ਼ਮ ਵਰਗ ਆਪਣੇ ਬਕਾਇਆ ਡੀਏ, ਪੈਨਸ਼ਨਾਂ, ਏਰੀਅਰ ਲਈ ਜੂਝ ਰਿਹਾ ਹੈ। ਇਸ ਪਾਸੇ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮ ਵਰਗ ਵੀ ਸੂਬਾ ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕਰਨ। ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਮੁਲਾਜ਼ਮਾਂ ਦੇ ਡੀਏ ਤੇ ਹੋਰ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।