ਅਕਾਲੀ ਦਲ (ਅ) ਦੇ ਜ਼ੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ 22 ਨੂੰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ 22 ਅਕਤੂਬਰ ਨੂੰ - ਇੰਜ.ਹੈਪੀ ਕੌਲ/ ਭਾਈ ਦਵਿੰਦਰ ਸਿੰਘ ਖਾਲਸਾ
Publish Date: Mon, 12 Oct 2026 06:43 PM (IST)
Updated Date: Mon, 12 Oct 2026 06:44 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਦਿਆ ਜ਼ੋਨ ਇੰਚਾਰਜਾਂ ਤੇ ਸਹਾਇਕ ਜ਼ੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਬਾਬਾ ਸਾਹਿਬ ਸਿੰਘ ਗੁਰਦੁਆਰਾ ਪਿੰਡ ਜੰਡੂਸਿੰਘਾ ਜ਼ਿਲ੍ਹਾ ਜਲੰਧਰ ਵਿਖੇ 22 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਜਾਣਕਾਰੀ ਦਿੰਦਿਆ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਇੰਜੀਨੀਅਰ ਹੈਪੀ ਕੌਲ ਤੇ ਵਿਧਾਨ ਹਲਕਾ ਫਿਲੌਰ ਦੇ ਇੰਚਾਰਜ ਭਾਈ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਇਮਾਨ ਸਿੰਘ ਮਾਨ ਤੇ ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਪਹੁੰਚਣਗੇ। ਮੀਟਿੰਗ ਦੌਰਾਨ 2027 ਦੀਆ ਵਿਧਾਨ ਸਭਾ ਚੋਣਾਂ ਲਈ ਖੜ੍ਹੇ ਕੀਤੇ ਉਮੀਦਵਾਰਾਂ ਦੀ ਚੋਣ ਮੁਹਿੰਮ ਸ਼ੁਰੂ ਕਰਨ ਸਬੰਧੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇੰਜ. ਹੈਪੀ ਕੌਲ ਤੇ ਭਾਈ ਖਾਲਸਾ ਨੇ ਦੱਸਿਆ ਕਿ 30 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਪੰਥ ਦੀ ਚੜਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਨਾਲ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।