ਨਡਾਲਾ ਕਾਲਜ ਵਿਖੇ ਮਾਨਸਿਕ ਤਣਾਅ ’ਤੇ ਵਿਸ਼ੇਸ਼ ਨਾਟਕ ਕਰਵਾਇਆ
ਨਡਾਲਾ ਕਾਲਜ ਵਿਖੇ ਟੀਬੀ, ਏਡਜ ਜਾਗਰੂਕਤਾ ਅਤੇ ਮਾਨਸਿਕ ਤਨਾਅ ਤੇ ਵਿਸ਼ੇਸ਼ ਨਾਟਕ ਕਰਵਾਇਆ
Publish Date: Thu, 26 Feb 2026 10:00 PM (IST)
Updated Date: Thu, 26 Feb 2026 10:01 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਬੀਤੇ ਦਿਨੀਂ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਨਸ਼ੇ, ਟੀਬੀ, ਏਡਜ਼ ਤੇ ਮਾਨਸਿਕ ਤਣਾਅ ਆਦਿ ਵਿਸ਼ਿਆਂ ’ਤੇ ਦੋ ਨੁੱਕੜ ਨਾਟਕਾਂ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਭਗਤ ਨਾਮਦੇਵ ਥੀਏਟਰੀਕਲ ਸੁਸਾਇਟੀ ਘੁਮਾਣ ਦੀ ਟੀਮ ਵੱਲੋਂ ਪ੍ਰਿਤਪਾਲ ਸਿੰਘ ਦੀ ਕਲਾਕਾਰੀ ਹੇਠ ਖੇਡੇ ਗਏ। ਇਨ੍ਹਾਂ ਨਾਟਕਾਂ ਦੇ ਵਿਸ਼ੇ ਨਸ਼ਿਆਂ ਤੋਂ ਦੂਰ ਰਹਿਣ, ਏਡਜ਼ ਦੀ ਬਿਮਾਰੀ ਤੋਂ ਬਚਾਅ ਤੇ ਤਣਾਅ ਮੁਕਤ ਜੀਵਨ ਜਿਉਣ ਦੇ ਸਨ। ਉਪਰੰਤ ਕਾਲਜ ਪ੍ਰਿੰਸੀਪਲ ਪ੍ਰੋ. ਜਗਬੀਰ ਭੁੱਲਰ ਵੱਲੋਂ ਆਈ ਟੀਮ ਦਾ ਧੰਨਵਾਦ ਕਰਦਿਆਂ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਨੇ ਅਜੋਕੇ ਯੁੱਗ ਵਿਚ ਵਿਦਿਆਰਥੀਆਂ ਨੂੰ ਸਿਹਤਮੰਦ ਜ਼ਿੰਦਗੀ ਜਿਉਣ ਤੇ ਤਣਾਅ ਮੁਕਤ ਰਹਿ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਹ ਸੈਮੀਨਾਰ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਅਮਨਪ੍ਰੀਤ ਰਾਣਾ ਵੱਲੋਂ ਕਰਵਾਇਆ ਗਿਆ। ਇਸ ਮੌਕੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਦਫਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਸਟੇਜ ਦਾ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ।