ਈਸਟਰ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
ਦਿ ਕਿੰਗਜ਼ ਚਰਚ ਡੋਗਰਾਂਵਾਲ ਵਿਖੇ ਈਸਟਰ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
Publish Date: Sun, 05 Apr 2026 07:36 PM (IST)
Updated Date: Mon, 06 Apr 2026 04:10 AM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਦਿ ਕਿੰਗਜ਼ ਚਰਚ ਡੋਗਰਾਂਵਾਲ ਵਿਖੇ ਈਸਟਰ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਾਸਟਰ ਨਿਤਿਨ ਥਾਪਰ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਪੁਨਰ ਜੀਵਤ ਹੋਣ ਦੀ ਵਧਾਈ ਦਿੱਤੀ ਤੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਪਾਸਟਰ ਨਿਤਿਨ ਥਾਪਰ ਨੇ ਕਿਹਾ ਕਿ ਇਸ ਦਿਨ ਪ੍ਰਭੂ ਯਿਸੂ ਮਸੀਹ ਆਪਣੀ ਮੌਤ ਤੋਂ ਤਿੰਨ ਦਿਨ ਬਾਅਦ ਮੁੜ ਜੀਵਤ ਹੋਏ ਸਨ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਚਰਚ ਦੇ ਸੇਵਾਦਾਰਾਂ ਨੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।