ਲਾਇਲਪੁਰ ਖ਼ਾਲਸਾ ਕਾਲਜ ’ਚ ਸੁਤੰਤਰਤਾ ਦਿਵਸ ’ਤੇ ਪ੍ਰੋਗਰਾਮ ਕਰਵਾਇਆ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਪ੍ਰੋਗਰਾਮ
Publish Date: Fri, 14 Aug 2026 07:52 PM (IST)
Updated Date: Fri, 14 Aug 2026 07:53 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਰੈੱਡ ਰਿਬਨ ਕਲੱਬ, ਐੱਨਐੱਸਐੱਸ ਵਿਭਾਗ ਤੇ ਯੂਥ ਕਲੱਬ ਦੇ ਸਹਿਯੋਗ ਨਾਲ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਪ੍ਰੋਗਰਾਮ ਵਿੱਚ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਾਨੂੰ ਆਪਣੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਕਿਰਨਦੀਪ ਕੌਰ ਨੇ ਕਿ ਦੇਸ਼ ਦੀ ਆਜ਼ਾਦੀ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਇਸ ਦੀ ਕਦਰ ਕਰਦਿਆਂ ਦੇਸ਼ ਦੀ ਤਰੱਕੀ ਲਈ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰੀਏ। ਇਸ ਮੌਕੇ ‘ਦੇਸ਼ ਭਗਤੀ, ਲੋਕਤੰਤਰ ਤੇ ਆਜ਼ਾਦੀ’ ਸਿਰਲੇਖ ਹੇਠ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਮੁੱਲਾਂ ਦੀ ਮਹੱਤਤਾ ਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ। ਮੁਕਾਬਲੇ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਦਰਸ਼ਕਾਂ ਤੇ ਨਿਰਣਾਇਕਾਂ ਨੂੰ ਪ੍ਰਭਾਵਿਤ ਕੀਤਾ। ਮੁਕਾਬਲੇ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ, ਜਿਸ ਵਿੱਚ ਬੀਕਾਮ ਸਮੈਸਟਰ ਪੰਜਵੇਂ ਦੀ ਵਿਦਿਆਰਥਣ ਸੁਹਾਨੀ ਨੇ ਪਹਿਲਾ ਸਥਾਨ, ਬੀਕਾਮ ਤੀਜਾ ਸਮੈਸਟਰ ਦੀ ਰੁਪਿੰਦਰ ਕੌਰ ਤੇ +1 ਆਰਟਸ ਦੇ ਵਿਦਿਆਰਥੀ ਕੋਮਲਪ੍ਰੀਤ ਨੇ ਦੂਜਾ ਸਥਾਨ ਤੇ ਬੀਏ ਪਹਿਲਾ ਸਮੈਸਟਰ ਦੀ ਅਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਮਨਜੋਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਮਨਮੋਹਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।