ਸੁਲਤਾਨਪੁਰ ਲੋਧੀ ’ਚ 6 ਨੂੰ ਲੱਗੇਗਾ ਵਿਸ਼ੇਸ਼ ਵੋਟਰ ਕੈਂਪ ਸੁਲਤਾਨਪੁਰ ਲੋਧੀ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ/ਬੂਥਾਂ ਤੇ 6 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਵੋਟਰ ਕੈਂਪ
Publish Date: Thu, 03 Sep 2026 09:55 PM (IST)
Updated Date: Thu, 03 Sep 2026 09:58 PM (IST)
ਕੈਂਪ ਦੌਰਾਨ ਵੋਟਰ ਵੱਧ-ਚੜ੍ਹ ਕੇ ਹਿੱਸਾ ਲੈਣ : ਐੱਸਡੀਐੱਮ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਲੋਕਤੰਤਰ ਦੇ ਇਸ ਮਹਾਉਤਸਵ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣ ਅਧਿਕਾਰਾਂ ਦੀ ਸੌਖੀ ਸਹੂਲਤ ਪ੍ਰਦਾਨ ਕਰਨ ਲਈ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਜਸਜੀਤ ਸਿੰਘ ਵੱਲੋਂ ਹਲਕੇ ਦੇ ਸਮੂਹ ਨਾਗਰਿਕਾਂ ਨੂੰ ਇੱਕ ਅਹਿਮ ਜਾਣਕਾਰੀ ਦਿੱਤੀ ਗਈ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਆਉਂਦੀ ਮਿਤੀ 6 ਸਤੰਬਰ 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹਲਕੇ ਦੇ ਸਮੂਹ ਪੋਲਿੰਗ ਸਟੇਸ਼ਨਾਂ/ਬੂਥਾਂ ਤੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਵਿਸ਼ੇਸ਼ ਕੈਂਪ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨਾ ਤੇ ਵੋਟਰਾਂ ਨੂੰ ਚੋਣ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ। ਇਸ ਮੌਕੇ ਸਮੂਹ ਬੂਥ ਲਵਲ ਅਫ਼ਸਰ ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ। ਕੈਂਪ ਦੌਰਾਨ ਖ਼ਾਸ ਤੌਰ ਤੇ ਨਵੇਂ ਵੋਟਰਾਂ (18-19 ਸਾਲ ਦੀ ਉਮਰ ਦੇ ਨੌਜਵਾਨਾਂ) ਨੂੰ ਜੋੜਨ, ਦਿਵਿਆਂਗ ਵੋਟਰਾਂ ਦੀ ਸੇਵਾ ਲਈ ਫਾਰਮ-8 ਭਰਨ ਤੇ ਫਾਰਮ-6, 6-ਏ ਤੇ 8 ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਵਿੱਚ ਪੂਰੀ ਮਦਦ ਦਿੱਤੀ ਜਾਵੇਗੀ। ਸੁਲਤਾਨਪੁਰ ਲੋਧੀ ਹਲਕੇ ਦੇ ਸਮੂਹ ਵੋਟਰਾਂ, ਨੌਜਵਾਨਾਂ ਤੇ ਮਾਣਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਭਰਪੂਰ ਲਾਭ ਉਠਾਉਣ।