- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਸਾਲਾਨਾ ਸਮਾਰੋਹ ‘ਵਿਬਗਿਓਰ ਦਾ ਸ਼ਾਨਦਾਰ ਆਯੋਜਨ

ਜ਼ਰੂਰੀ ਇਸ਼ਤਿਹਾਰੀ)----
- ਵਿਦਿਆਰਥੀਆਂ ਦੀ ਪ੍ਰਤਿਭਾ ਨੇ ਸਭ ਦਾ ਮਨ ਮੋਹ ਲਿਆ
ਕੈਪਸ਼ਨ : 25ਕੇਪੀਟੀ5
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਸਾਲਾਨਾ ਸਮਾਰੋਹ ‘ਵਿਬਗਿਓਰ ਦੇ ਸ਼ੁਭ ਆਰੰਭ ਮੌਕੇ ਸ਼ਮਾਂ ਰੌਸ਼ਨ ਕਰਦੇ ਹੋਏ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ , ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ , ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸੱਭਰਵਾਲ ਤੇ ਹੋਰ ਸ਼ਖਸ਼ੀਅਤਾਂ।
ਕੈਪਸ਼ਨ: 25ਕੇਪੀਟੀ6
ਸਮਾਗਮ ਦੌਰਾਨ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ।
ਕੈਪਸ਼ਨ: 25ਕੇਪੀਟੀ7
ਸਮਾਗਮ ਦੌਰਾਨ ਸ਼ਖਸੀਅਤਾਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ’ਚ ਸਾਲਾਨਾ ਸਮਾਰੋਹ ‘ਵਿਬਗਿਓਰ 2026-ਇੱਛਾਵਾਂ ਦਾ ਇੰਦਰਧਨੁਸ਼’ ਉਤਸ਼ਾਹ ਨਾਲ ਮਨਾਇਆ ਗਿਆ। ਰੰਗਾਂ, ਉਮੰਗਾਂ, ਕਲਾ, ਸੱਭਿਆਚਾਰ ਤੇ ਪ੍ਰਤਿਭਾ ਨਾਲ ਸਜੇ ਇਸ ਯਾਦਗਾਰੀ ਸਮਾਰੋਹ ’ਚ ਵਿਦਿਆਰਥੀਆਂ ਦੀ ਰਚਨਾਤਮਕਤਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਬਹੁਪੱਖੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਮੰਚ ਦੇਣਾ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।
ਇਸ ਮੌਕੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ, ਪ੍ਰਿੰਸੀਪਲ ਸੁਨੀਤਾ ਸੱਭਰਵਾਲ ਤੇ ਪ੍ਰਬੰਧਕ ਕਮੇਟੀ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦੀ ਹਾਜ਼ਰੀ ਨੇ ਪ੍ਰੋਗਰਾਮ ਦੀ ਸ਼ੋਭਾ ਵਧਾ ਦਿੱਤੀ। ਸਕੂਲ ਪ੍ਰਬੰਧਕਾਂ ਦੀ ਲਗਾਤਾਰ ਅਗਵਾਈ, ਦੂਰਦਰਸ਼ੀ ਸੋਚ ਤੇ ਸਹਿਯੋਗ ਸਦਕਾ ਸਕੂਲ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ’ਚ ਵੀ ਲਗਾਤਾਰ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਸਮਾਰੋਹ ਦੀ ਸ਼ੁਰੂਆਤ ਪਰੰਪਰਾਗਤ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਗੁਬਾਰੇ ਉਡਾਣ ਦੀ ਸੋਹਣੀ ਰਸਮ ਰਾਹੀਂ ਆਸ, ਸਕਾਰਾਤਮਕਤਾ, ਨਵੀਆਂ ਉਚਾਈਆਂ ਅਤੇ ਉੱਜਵਲ ਭਵਿੱਖ ਦਾ ਸੰਦੇਸ਼ ਦਿੱਤਾ ਗਿਆ। ਸਾਰੇ ਵਾਤਾਵਰਨ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਰਹੇ। ਹਰ ਪੇਸ਼ਕਾਰੀ ’ਚ ਇੱਕ ਵੱਖਰਾ ਸੰਦੇਸ਼, ਭਾਵਨਾ ਤੇ ਕਲਪਨਾ ਸਮਾਈ ਹੋਈ ਸੀ। ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਆਧੁਨਿਕ ਸੋਚ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਸੋਹਣਾ ਚਿੱਤਰ ਪੇਸ਼ ਕੀਤਾ। ਸਮਾਰੋਹ ਦੀ ਸ਼ੁਰੂਆਤ ਅਧਿਆਤਮਿਕ ਪੇਸ਼ਕਾਰੀ ‘ਆਸਥਾ ਦੀ ਗੂੰਜ-ਦਿਵਯ ਸਾਮੰਜਸਯ’ ਨਾਲ ਹੋਈ, ਜਿਸ ਨੇ ਵਾਤਾਵਰਨ ਨੂੰ ਭਗਤੀਭਾਵ ਨਾਲ ਭਰ ਦਿੱਤਾ। ਇਸ ਤੋਂ ਬਾਅਦ ‘ਸ਼ੁਭਾਰੰਭ-ਗਣਪਤੀ ਬੱਪਾ ਦਾ ਆਸ਼ੀਰਵਾਦ’ ਰਾਹੀਂ ਭਗਵਾਨ ਗਣੇਸ਼ ਦੀ ਵੰਦਨਾ ਕੀਤੀ ਗਈ। ਨੰਨ੍ਹੇ ਵਿਦਿਆਰਥੀਆਂ ਦੀ ਮਾਸੂਮੀਅਤ ਅਤੇ ਸੋਹਣੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆ ਦਿੱਤੀ। ਵੱਖ-ਵੱਖ ਪੇਸ਼ਕਾਰੀਆਂ ਨੇ ਇਹ ਸਿੱਧ ਕਰ ਦਿੱਤਾ ਕਿ ਲਗਾਤਾਰ ਮਿਹਨਤ ਅਤੇ ਪੱਕੀ ਇੱਛਾ ਸ਼ਕਤੀ ਨਾਲ ਕਿਸੇ ਵੀ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਪ੍ਰੋਗਰਾਮ ਵਿੱਚ ਹਾਸੇ ਅਤੇ ਮਨੋਰੰਜਨ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ। ਸਮਾਰੋਹ ਦੌਰਾਨ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸੱਭਰਵਾਲ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਸਕੂਲ ਦੀਆਂ ਵਿੱਦਿਅਕ ਪ੍ਰਾਪਤੀਆਂ, ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸਫਲਤਾਵਾਂ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਸਹਿ-ਪਾਠਕ੍ਰਮ ਪ੍ਰਾਪਤੀਆਂ ਅਤੇ ਸਕੂਲ ਵੱਲੋਂ ਸਾਰੇ ਸਾਲ ਦੌਰਾਨ ਹਾਸਲ ਕੀਤੇ ਗਏ ਮਹੱਤਵਪੂਰਨ ਮੀਲ ਪੱਥਰਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਪ੍ਰੋਗਰਾਮ ਵਿੱਚ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਆਯੋਜਨ ਨੂੰ ਸਫਲ ਬਣਾਉਣ ’ਚ ਚੰਡੀਗੜ੍ਹ ਤੋਂ ਆਏ ਤਜਰਬੇਕਾਰ ਤੇ ਪ੍ਰਤਿਭਾਵਾਨ ਨਾਚ ਨਿਰਦੇਸ਼ਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਅੰਤ ’ਚ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਯਾਦਗਰੀ ਸਮਾਪਤੀ ਕੀਤੀ ਗਈ। ਇਸ ਪ੍ਰਕਾਰ 2026 ਦਾ ਸਾਲਾਨਾ ਸਮਾਰੋਹ ਸਾਡੇ ਦਿਲਾਂ `ਤੇ ਮਿੱਠੀਆਂ ਯਾਦਾਂ ਛੱਡ ਕੇ ਆਪਣੇ ਅੰਤਿਮ ਚਰਨ ਵੱਲ ਵਧਿਆ ।