ਸਵਰਨ ਪੰਪ ’ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ
ਸਵਰਨ ਪੰਪ ਦੇ 58 ਸਾਲ ਪੂਰੇ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ
Publish Date: Thu, 22 Oct 2026 07:13 PM (IST)
Updated Date: Thu, 22 Oct 2026 07:15 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ’ਤੇ ਖਜੂਰਲਾ ਵਿਖੇ ਸਥਿਤ ਸਵਰਨ ਪੰਪ ਦੇ 58 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਾਵਨ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਪੰਪ ਦੇ ਪ੍ਰਬੰਧਕਾਂ ਤੇ ਪਰਿਵਾਰ ਵੱਲੋਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਪਾਏ ਜਾਣਗੇ। ਇਸ ਮੌਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ, ਪਰਿਵਾਰ ਦੀ ਚੜ੍ਹਦੀ ਕਲਾ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਵਰਨ ਪੰਪ ਦੇ 58 ਸਾਲ ਪੂਰੇ ਹੋਣ ’ਤੇ ਕਰਵਾਇਆ ਜਾ ਰਿਹਾ ਇਹ ਧਾਰਮਿਕ ਸਮਾਗਮ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।