ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ : ਸੂਰੀ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ : ਸੂਰੀ
Publish Date: Wed, 25 Nov 2026 09:55 PM (IST)
Updated Date: Thu, 26 Nov 2026 04:13 AM (IST)
* ਭਾਜਪਾ ਆਗੂਆਂ ਨੇ ਦੀਪਮਾਲਾ ਕਰਕੇ ਮਨਾਇਆ ਸ਼੍ਰੀ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਕੈਪਸ਼ਨ: 25ਕੇਪੀਟੀ25 ਦੀਪਮਾਲਾ ਕਰਕੇ ਸ਼੍ਰੀ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਮਨਾਉਂਣ ਮੌਕੇ ਹਾਜ਼ਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਅਤੇ ਹੋਰ ਭਾਜਪਾ ਆਗੂ । ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਆਗੂਆਂ ਵੱਲੋਂ ਪਾਰਟੀ ਦਫ਼ਤਰ ਵਿਖੇ ਮੋਮਬਤੀਆਂ ਜਗਾ ਕੇ ਤੇ ਆਤਿਸ਼ਬਾਜੀ ਕਰ ਕੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਮੇਤ ਦੁਨੀਆ ਭਰ ਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਸੂਰੀ ਨੇ ਕਿਹਾ ਕਿ ਕੁੱਲ ਜਗਤ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਤੇ ਨੇਕੀ ਦੇ ਮਾਰਗ ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਆਪਣੀ ਕਮਾਈ ਹੱਕ-ਹਲਾਲ ਦੇ ਢੰਗ ਨਾਲ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਅਨਮੋਲ ਸਿਧਾਂਤ ਦਿੱਤਾ ਹੈ। ਸਾਨੂੰ ਹਮੇਸ਼ਾ ਸਮੁੱਚੀ ਦੁਨੀਆ ਦੀ ਖੁਸ਼ਹਾਲੀ ਤੇ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਦੁਨੀਆ ਦੇ ਲੋਕਾਂ ਨੂੰ ਖੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਤੇ ਸਦਭਾਵਨਾ ਦਾ ਅਸ਼ੀਰਵਾਦ ਮਿਲੇ।ਸੂਰੀ ਨੇ ਇਹ ਵੀ ਕਿਹਾ ਕਿ ਦੁਨੀਆ ਭਰ ਚ ਵੱਸਦੇ ਪੰਜਾਬੀ ਆਪਣੀ ਮਿਹਨਤ ਤੇ ਚੰਗੇ ਸੰਸਕਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਰਹੇ ਹਨ ਤੇ ਦੇਸ਼ ਦਾ ਮਾਣ ਵਧਾ ਰਹੇ ਹਨ। ਇਸ ਮੌਕੇ ਉਮੇਸ਼ ਸ਼ਾਰਦਾ, ਯਸ਼ ਮਹਾਜਨ, ਰਾਜੇਸ਼ ਭਾਰਗਵ, ਰਾਜਿੰਦਰ ਰਾਜੂ, ਨਿਰਮਲ ਸਿੰਘ, ਪ੍ਰਦੀਪ ਠਾਕੁਰ, ਅਸ਼ੋਕ ਮਾਹਲਾ, ਧਰਮਵੀਰ ਬੋਬੀ, ਮਹਿੰਦਰ ਸਿੰਘ, ਬਲੇਰ, ਜਗਦੀਸ਼ ਸ਼ਰਮਾ, ਵਿਸ਼ਾਲ ਸੋਂਧੀ, ਰਾਜੇਸ਼ ਰਾਜਾ ਆਦਿ ਹਾਜ਼ਰ ਸਨ।