ਮਾਨਾ ਰਾਮ ਬੌਲੀ ਮੰਦਰ ਵਿੱਚ ਮਨਾਈ ਗਈ ਜਨਮ ਅਸ਼ਟਮੀ ਮਾਨਾ ਰਾਮ ਬੌਲੀ ਮੰਦਰ ਵਿੱਚ ਧੂਮਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Publish Date: Sat, 05 Sep 2026 08:45 PM (IST)
Updated Date: Sat, 05 Sep 2026 08:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਚਾਹਲ ਨਗਰ ਚੌਕ ਸਥਿਤ ਪ੍ਰਸਿੱਧ ਮਾਨਾ ਰਾਮ ਬੌਲੀ ਮੰਦਰ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਮੰਦਰ ਮਾਨਾ ਰਾਮ ਸੁਧਾਰ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਵਿਸ਼ਵਕਰਮਾ ਮੰਦਰ ਫਗਵਾੜਾ ਦੇ ਸਾਬਕਾ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਜਨਮ ਅਸ਼ਟਮੀ ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਕੁਮਾਰ ਮਨਖੰਡ, ਡਿਪਟੀ ਮੇਅਰ ਵਿੱਕੀ ਸੂਦ, ਕੌਂਸਲਰ ਹਰਪ੍ਰੀਤ ਸਿੰਘ ਭੋਗਲ ਤੇ ਅਰਜੁਨ ਸੁਧੀਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੰਦਰ ਕਮੇਟੀ ਵੱਲੋਂ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਸਾਰੇ ਪਤਵੰਤੇ ਸੱਜਣਾਂ ਨੂੰ ਆਸ਼ੀਰਵਾਦ ਵਜੋਂ ਪ੍ਰਸ਼ਾਦ ਭੇਟ ਕੀਤਾ। ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਹਿੰਦੂ ਧਰਮ ਦਾ ਇੱਕ ਮਹੱਤਵਪੂਰਨ ਅਤੇ ਪਵਿੱਤਰ ਤਿਉਹਾਰ ਹੈ, ਜਿਸ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਵਜੋਂ ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਮਾਨਾ ਰਾਮ ਬੌਲੀ ਮੰਦਰ ਵਿੱਚ ਜਨਮ ਅਸ਼ਟਮੀ ਸਮਾਗਮ ਨੂੰ ਸਫਲ ਬਣਾਉਣ ਲਈ ਵੱਧ-ਚੜ੍ਹ ਕੇ ਸਹਿਯੋਗ ਦੇਣ ਵਾਲੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਨੁੱਖਤਾ ਨੂੰ ਸੱਚ, ਧਰਮ, ਕਰਮ ਤੇ ਸਦਭਾਵਨਾ ਦਾ ਮਾਰਗ ਦਿਖਾਇਆ। ਜਨਮ ਅਸ਼ਟਮੀ ਸਮਾਗਮ ਦੌਰਾਨ ਮੰਦਰ ਵਿੱਚ ਵਿਸ਼ੇਸ਼ ਪੂਜਾ-ਅਰਚਨਾ ਤੇ ਭਜਨ-ਕੀਰਤਨ ਕਰਵਾਇਆ ਗਿਆ। ਧਾਰਮਿਕ ਪ੍ਰੋਗਰਾਮ ਦੌਰਾਨ ਕਿਆਦ ਸਿੰਘ ਤੇ ਵੀਰ ਕ੍ਰਾਂਤੀ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਦਾ ਗੁਣਗਾਨ ਕੀਤਾ ਗਿਆ। ਮੰਦਿਰ ਕਮੇਟੀ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਦੱਸਿਆ ਕਿ 9 ਸਤੰਬਰ, ਬੁੱਧਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਨੂੰ ਸਮਰਪਿਤ ਵਿਸ਼ਾਲ ਭੰਡਾਰਾ ਲਗਾਇਆ ਜਾਵੇਗਾ। ਇਸ ਮੌਕੇ ਜਿੰਮੀ ਧੀਮਾਨ, ਸੂਰਜ ਧੀਮਾਨ, ਪ੍ਰੇਮਦੀਪ ਚੱਗਰ, ਕਮਲ ਕਨੌਜੀਆ, ਤਰੁਣ ਦੁੱਗਲ, ਗੋਵਰਧਨ ਬੱਸੀ, ਰਾਜ ਕੁਮਾਰ ਜੰਬੂ, ਅਮਿਤ ਗੋਗਨਾ, ਅੰਕੁਸ਼ ਧੀਮਾਨ, ਵਿਸ਼ਾਲ ਭੋਗਲ, ਅਮਰ ਸ਼ਰਮਾ, ਪੰਡਿਤ ਸ਼ਿਵਨਾਰਾਇਣ ਸ਼ਰਮਾ, ਦੀਪਕ ਸਹਿਦੇਵ, ਰਵਿੰਦਰ ਮੱਲਣ, ਭੰਡਾਰੀ ਸਮੇਤ ਮੰਦਰ ਕਮੇਟੀ ਦੇ ਮੈਂਬਰ, ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।