ਸ੍ਰੀ ਸਹਿਜ ਪਾਠ ਸੇਵਾ ਸੰਸਥਾ ਨੇ ਬੱਚਿਆਂ ਲਈ ਸੈਮੀਨਾਰ ਕਰਵਾਇਆ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਨੇ ਅਕਾਲ ਅਕੈਡਮੀ ਵਿਖੇ ਸੈਮੀਨਾਰ ਲਗਾਇਆ
Publish Date: Sat, 29 Aug 2026 09:03 PM (IST)
Updated Date: Sat, 29 Aug 2026 09:04 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿੱਚ ਚੰਗੇ ਗੁਣਾਂ ਦਾ ਵਿਕਾਸ ਕਰਨ ਲਈ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਗੁਰਬਾਣੀ ਸਿਧਾਂਤਾਂ ਨੂੰ ਸਮਝਦੇ ਹੋਏ ਸੱਚ ਦੇ ਮਾਰਗ ’ਤੇ ਚਲਦੇ ਹੋਏ ਆਪਣਾ ਜੀਵਨ ਬਤੀਤ ਕਰਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਤੀਸਰੀ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਦਾ ਸੈਮੀਨਾਰ ਲਗਾਇਆ ਗਿਆ। ਸੰਸਥਾ ਵੱਲੋਂ ਸਤਨਾਮ ਸਿੰਘ, ਗੁਰਜੀਤ ਸਿੰਘ ਤੇ ਬੀਬੀ ਹਰਪ੍ਰੀਤ ਕੌਰ ਉਚੇਚੇ ਤੌਰ ’ਤੇ ਸੈਮੀਨਾਰ ਲਗਾਉਣ ਲਈ ਆਏ। ਸਤਨਾਮ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਦੀ ਲੋਅ ਵਿੱਚ ਜੀਵਨ ਜਾਚ ਤੇ ਪੰਜ ਕਕਾਰਾਂ ਦੀ ਮਹਾਨਤਾ ਵਿਸ਼ੇ ’ਤੇ ਸੰਬੋਧਨ ਕੀਤਾ। ਉਨ੍ਹਾਂ ਬੱਚਿਆਂ ਨੂੰ ਅੰਮ੍ਰਿਤ ਛਕਣ ਤੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਗੁਰਬਾਣੀ ਦੀ ਮਹਾਨਤਾ ਬਾਰੇ ਦੱਸਿਆ ਤੇ ਗੁਰੂ ਦੇ ਦੱਸੇ ਮਾਰਗ ਉੱਪਰ ਚੱਲਦਿਆਂ ਗੁਰਬਾਣੀ ਦਾ ਓਟ ਆਸਰਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਆਏ ਹੋਏ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਸਿੱਖੀ ਦੇ ਪ੍ਰਚਾਰ ਵਿੱਚ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਗੁਰਪ੍ਰੀਤ ਸਿੰਘ ਨੇ ਨਿਭਾਈ। ਇਸ ਮੌਕੇ ਬੱਚਿਆਂ ਦੀ ਅਗਵਾਈ ਉਨ੍ਹਾਂ ਦੇ ਅਧਿਆਪਕ ਮੈਡਮ ਸਰਬਜੀਤ ਕੌਰ ਚਾਹਲ, ਜਸਵੀਰ ਕੌਰ, ਗੁਰਪ੍ਰੀਤ ਕੌਰ ਨੇ ਕੀਤੀ। ਇਸ ਤੋਂ ਇਲਾਵਾ ਬੱਚਿਆਂ ਨਾਲ ਮੈਡਮ ਮਨਦੀਪ ਕੌਰ, ਮੋਨਿਕਾ, ਸਤਿੰਦਰਜੀਤ ਕੌਰ, ਗਗਨਜੀਤ ਕੌਰ, ਸੀਮਾ ਅਰੋੜਾ, ਬਲਜਿੰਦਰ ਕੌਰ, ਸਿਮਰਨ ਕੌਰ, ਹੀਨਾ, ਹਿਤਿਕਾ, ਵਰਸ਼ਾ ਕੋਹਲ਼ੀ, ਰਾਧਿਕਾ, ਰਜਨੀ ਬਾਲਾ, ਪੂਜਾ ਮਰਵਾਹਾ ਆਦਿ ਹਾਜ਼ਰ ਸਨ।