ਡਿਵਾਇਨ ਪਬਲਿਕ ਸਕੂਲ ’ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
ਡਿਵਾਇਨ ਪਬਲਿਕ ਸਕੂਲ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
Publish Date: Tue, 12 May 2026 08:05 PM (IST)
Updated Date: Tue, 12 May 2026 08:06 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਡਿਵਾਇਨ ਪਬਲਿਕ ਸਕੂਲ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੇਨੂ ਠਾਕੁਰ ਦੀ ਅਗਵਾਈ ਹੇਠ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ ਨੇ ਹਾਜ਼ਰੀ ਭਰੀ। ਵਿਦਿਆਰਥੀਆਂ ਦੀ ਚੜ੍ਹਦੀ ਕਲਾ ਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਠਾਕੁਰ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਵਿਚ ਚੰਗੇ ਸੰਸਕਾਰ ਪੈਦਾ ਕਰਦੇ ਹਨ ਤੇ ਉਨ੍ਹਾਂ ਨੂੰ ਨੈਤਿਕ ਮੁੱਲਾਂ ਨਾਲ ਜੋੜਦੇ ਹਨ। ਸਕੂਲ ਪ੍ਰਧਾਨ ਪੰਕਜ ਕਪੂਰ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਪ੍ਰਸਾਦ ਵੀ ਵੰਡਿਆ ਗਿਆ।