ਸਿਵਲ ਹਸਪਤਾਲ ’ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਸਿਵਲ ਹਸਪਤਾਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਆਯੋਜਿਤ
Publish Date: Fri, 16 Jan 2026 06:54 PM (IST)
Updated Date: Fri, 16 Jan 2026 06:57 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਹਸਪਤਾਲ ਕਪੂਰਥਲਾ ਵਿਖੇ ਨਵੇਂ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਕਾਮਨਾ ਕੀਤੀ ਕਿ ਨਵਾਂ ਸਾਲ ਸਭ ਲਈ ਸ਼ੁਭ ਰਹੇ ਤੇ ਸਭਨਾਂ ਲਈ ਉਨ੍ਹਾਂ ਚੰਗੀ ਸਿਹਤ ਦੀ ਕਾਮਨਾ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਕਪੂਰਥਲਾ ਡਾ. ਪਰਮਿੰਦਰ ਕੌਰ ਨੇ ਵੀ ਇਸ ਮੌਕੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਨਵਾਂ ਸਾਲ ਸਾਰੇ ਮਰੀਜ਼ਾਂ, ਸਾਰੇ ਲੋਕਾਂ ਲਈ ਨਰੋਈ ਸਿਹਤ ਦਾ ਸੁਨੇਹਾ ਲੈ ਕੇ ਆਏ। ਉਨ੍ਹਾਂ ਆਪਣੇ ਸਟਾਫ਼ ਨੂੰ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਦੇਣ ਲਈ ਪ੍ਰੇਰਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾ. ਅਨੂੰ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਰਣਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਕਪੂਰਥਲਾ ਡਾ. ਸੰਦੀਪ ਭੋਲਾ, ਡਾ. ਰਮਨਦੀਪ ਸਿੰਘ, ਡਾ. ਹਰਪ੍ਰੀਤ ਮੋਮੀ, ਡਾ. ਸ਼ਾਲੂ, ਡਾ. ਅਮਨਜੋਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਪੰਕਜ ਕੁਮਾਰ ਤੋਂ ਇਲਾਵਾ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।