ਉਪ-ਰਾਸ਼ਟਰਪਤੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧ ਰਹੇ ਕਰੜੇ, ਐੱਸਐੱਸਪੀ ਨੇ ਸੰਭਾਲੀ ਕਮਾਨ
ਅਮਿਤ ਓਹਰੀ ਪੰਜਾਬੀ ਜਾਗਰਣ ਫਗਵਾੜਾ
Publish Date: Fri, 09 Jan 2026 11:56 PM (IST)
Updated Date: Sat, 10 Jan 2026 12:00 AM (IST)
ਫਗਵਾੜਾ : ਦੇਸ਼ ਦੇ ਉਪ-ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਦੇ ਸ਼ੁੱਕਰਵਾਰ ਨੂੰ ਫਗਵਾੜਾ ਦੌਰੇ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ ਹੈ। ਫਗਵਾੜਾ–ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ ਐੱਲਪੀਯੂ ਵਿਚ ਉਪ-ਰਾਸ਼ਟਰਪਤੀ ਰਾਧਾਕ੍ਰਿਸ਼ਨਨ ਦੇ ਆਗਮਨ ਨੂੰ ਲੈ ਕੇ ਜ਼ਿਲ੍ਹਾ ਕਪੂਰਥਲਾ ਦੇ ਐੱਸਐੱਸਪੀ ਗੌਰਵ ਤੂਰਾ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਐੱਲਪੀਯੂ ਦੇ ਆਲੇ-ਦੁਆਲੇ ਸੁਰੱਖਿਆ ਦਾ ਘੇਰਾ ਬਣਾਇਆ ਗਿਆ ਸੀ। ਇਸਦੇ ਨਾਲ ਹੀ ਸਿਵਲ ਵਰਦੀ ਵਿਚ ਵੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।
ਐੱਸਐੱਸਪੀ ਗੌਰਵ ਤੂਰਾ ਖੁਦ ਵਾਰ-ਵਾਰ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹੇ। ਸ਼ੁੱਕਰਵਾਰ ਨੂੰ ਵੀ ਪੂਰਾ ਦਿਨ ਐੱਸਐੱਸਪੀ ਗੌਰਵ ਤੂਰਾ ਮੌਕੇ ‘ਤੇ ਮੌਜੂਦ ਰਹੇ। ਇਸ ਦੌਰਾਨ ਨੇੜਲੇ ਜ਼ਿਲ੍ਹਿਆਂ ਦੇ ਵੀ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਸਨ। ਦੱਸਣਯੋਗ ਹੈ ਕਿ ਐੱਸਐੱਸਪੀ ਗੌਰਵ ਤੂਰਾ ਨੂੰ ਇਕ ਇਮਾਨਦਾਰ ਤੇ ਸਮਰਪਣ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।