ਅਮਿਤ ਓਹਰੀ, ਪੰਜਾਬੀ ਜਾਗਰਣ ਫਗਵਾੜਾ

ਅਮਿਤ ਓਹਰੀ, ਪੰਜਾਬੀ ਜਾਗਰਣ
ਫਗਵਾੜਾ : ਜ਼ਿਲ੍ਹਾ ਕਪੂਰਥਲਾ ਦੇ ਐੱਸਐੱਸਪੀ ਗੌਰਵ ਤੂਰਾ (ਆਈਪੀਐੱਸ) ਦੀ ਗਤੀਸ਼ੀਲ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਆਮ ਲੋਕਾਂ ਨੂੰ ਸਧਾਰਣ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਰਗਰਮੀ ਨਾਲ ਲੋਕ-ਹਿੱਤ ਵਿਚ ਕੰਮ ਕਰ ਰਹੀ ਹੈ। ਉੱਥੇ ਹੀ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਐੱਸਐੱਸਪੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿਚ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿਚ ਕਿਸੇ ਵੀ ਕੀਮਤ 'ਤੇ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਸਾਰੇ ਲੋਕਾਂ ਨੂੰ ਜ਼ਿਲ੍ਹੇ ਵਿਚ ਪੁਲਿਸ ਅਧਿਕਾਰੀਆਂ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਕਾਨੂੰਨ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਐੱਸਐੱਸਪੀ ਤੂਰਾ ਨੇ ਕਿਹਾ ਕਿ ਜੋ ਅਸਮਾਜਿਕ ਤੱਤ ਸ਼ਾਂਤੀ ਅਤੇ ਸੋਹਾਰਦ ਭੰਗ ਕਰਨ ਦੀ ਕੋਸ਼ਿਸ਼ ਕਰਨਗੇ ਜਾਂ ਕਾਨੂੰਨ ਤੋੜਣਗੇ, ਉਨ੍ਹਾਂ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਕਪੂਰਥਲਾ ਦੇ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਸਬ-ਡਿਵੀਜ਼ਨਾਂ ਦੇ ਸਾਰੇ ਜੀਓ ਰੈਂਕ ਦੇ ਅਧਿਕਾਰੀਆਂ, ਐੱਸਐੱਚਓ, ਪੁਲਿਸ ਚੌਕੀ ਇੰਚਾਰਜ ਅਤੇ ਪੁਲਿਸ ਬਲ ਨੂੰ ਮੈਦਾਨ ਵਿਚ ਤਿਆਰ ਰਹਿਣ ਅਤੇ ਕਾਨੂੰਨ-ਵਿਵਸਥਾ ਉੱਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦੀ ਜਾਣਕਾਰੀ ਸਿੱਧੇ ਸਬ-ਡਿਵੀਜ਼ਨ ਅਤੇ ਜ਼ਿਲ੍ਹਾ ਪੁਲਿਸ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ ਹੈ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਐੱਸਐੱਸਪੀ ਨੇ ਜ਼ਿਲ੍ਹਾ ਕਪੂਰਥਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ ਕੇਸ ਦਰਜ ਕੀਤਾ ਜਾਵੇਗਾ।" ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਮਿਲਕੇ ਜ਼ਿਲ੍ਹੇ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਗੈਰਕਾਨੂੰਨੀ ਗਤੀਵਿਧੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ ਹਨ।