ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵੱਲੋਂ ਮਾਸਿਕ ਮੀਟਿੰਗ ਦੌਰਾਨ ਸਟੇਟ ਐਵਾਰਡੀ ਸੰਤੋਖ ਮੱਲ੍ਹੀ ਦਾ ਸਨਮਾਨ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵੱਲੋਂ ਮਾਸਿਕ ਮੀਟਿੰਗ ਦੌਰਾਨ ਸਟੇਟ ਐਵਾਰਡੀ ਸੰਤੋਖ ਮੱਲ੍ਹੀ ਦਾ ਸਨਮਾਨ
Publish Date: Sat, 07 Nov 2026 06:37 PM (IST)
Updated Date: Sat, 07 Nov 2026 06:38 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਾਸਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦਾ ਮੁੱਖ ਏਜੰਡਾ ਜਿੱਥੇ ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਪੈਨਸ਼ਨਾਂ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੰਗਾਂ ਉੱਤੇ ਵਿਚਾਰ ਕਰਨਾ ਸੀ, ਉੱਥੇ ਐਸੋਸੀਏਸ਼ਨ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ ਕਪੂਰਥਲਾ-1 ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲ੍ਹੀ ਨੂੰ ਵਿਦਿਅਕ ਸੈਸ਼ਨ 2026-27 ਲਈ ਮਿਲ਼ੇ ਪੰਜਾਬ ਸਰਕਾਰ ਅਧਿਆਪਕ ਰਾਜ ਪੁਰਸਕਾਰ ਲਈ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕਰਨਾ ਸੀ। ਮੀਟਿੰਗ ਵਿਚ ਮੁੱਖ ਬੁਲਾਰਿਆਂ ਵਿਚ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਵਿਨੋਦ ਕਪੂਰ, ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਤਰਲੋਚਨ ਸਿੰਘ ਪ੍ਰਧਾਨ ਬਲਾਕ ਕਪੂਰਥਲਾ, ਜਸਵਿੰਦਰ ਸਿੰਘ ਟਿੱਬਾ, ਜਸਵੰਤ ਵਿਰਲੀ ਆਦਿ ਨੇ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਅਪਨਾਈਆਂ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਆਏ ਫੈਸਲਿਆਂ ਦਾ ਸਤਿਕਾਰ ਕਰਦੀ ਹੋਈ ਉਨ੍ਹਾਂ ਨੂੰ ਇੰਨ ਬਿੰਨ ਲਾਗੂ ਕਰੇ। ਸਨਮਾਨ ਸਮਾਗਮ ਦੌਰਾਨ ਜਰਨੈਲ ਸਿੰਘ, ਮੰਗਲ ਸਿੰਘ ਨੈਸ਼ਨਲ ਐਵਾਰਡੀ, ਜਗਜੀਤ ਸਿੰਘ, ਪ੍ਰਮੋਦ ਕੁਮਾਰ, ਜੋਗਿੰਦਰ ਪਾਲ, ਗੋਬਿੰਦਪਾਲ ਆਨੰਦ, ਸੁਕੇਸ਼ ਕੁਮਾਰ ਜੋਸ਼ੀ, ਸ਼ਿਵ ਦੱਤ ਕਾਲੀਆ, ਰਾਜ ਕੁਮਾਰ ਮਨੋਚਾ, ਮਹਿੰਦਰ ਪਾਲ ਸਿੰਘ, ਮਦਨ ਲਾਲ, ਅਮਰਜੀਤ ਸਿੰਘ, ਇੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਚਰਨ ਸਿੰਘ, ਦਲੀਪ ਸਿੰਘ, ਦਲਜੀਤ ਸਿੰਘ, ਸੁਰਿੰਦਰ ਸਿੰਘ, ਸ੍ਰੀਮਤੀ ਰਾਜ ਰਾਣੀ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਰਜੇਸ਼ ਕੁਮਾਰ, ਮਿਹਰ ਸਿੰਘ, ਗੁਰਦਿਆਲ ਸਿੰਘ ਤੇ ਐਡਵੋਕੇਟ ਦਲਜੀਤ ਸਿੰਘ ਸਹੋਤਾ ਆਦਿ ਮੈਂਬਰਾਂ ਨੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲ੍ਹੀ ਨੂੰ ਯਾਦ ਚਿੰਨ੍ਹ ਤੇ ਲੋਈ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਸਨਮਾਨ ਮਿਲਣ ਉਪਰੰਤ ਮੱਲੀ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ, ਐਸੋਸੀਏਸ਼ਨ ਤੇ ਸਮਾਜ ਨੇ ਮੈਨੂੰ ਮਾਨ ਸਨਮਾਨ ਦੇ ਕੇ ਜਿਹੜੀ ਮੇਰੇ ਉੱਤੇ ਹੋਰ ਵੱਡੀ ਜ਼ਿੰਮੇਵਾਰੀ ਪਾਈ ਹੈ, ਨੂੰ ਮੈਂ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਰਹਾਂਗਾ।