ਮਾਸਟਰ ਕੈਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਆਯੋਜਿਤ ਮਾਸਟਰ ਕੈਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਆਯੋਜਿਤ
Publish Date: Sat, 05 Sep 2026 10:28 PM (IST)
Updated Date: Sat, 05 Sep 2026 10:31 PM (IST)
ਸੁਖਚੈਨ ਖਹਿਰਾ ਦੀ ਜਬਰੀ ਬਦਲੀ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਸਟਰ ਕੈਡਰ ਯੂਨੀਅਨ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਸੂਬਾ ਪੱਧਰੀ ਮੀਟਿੰਗ ਫਾਊਂਡਰ ਮੈਂਬਰਾਂ ਦਲਵਿੰਦਰਜੀਤ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਮਜੀਠੀਆ, ਪ੍ਰਭਜਿੰਦਰ ਸਿੰਘ, ਵਾਸ਼ਿੰਗਟਨ ਸਿੰਘ ਸਮੀਰੋਵਾਲ ਤੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਦੀ ਸਾਂਝੀ ਅਗਵਾਈ ਵਿੱਚ ਡਾ. ਅੰਬੇਦਕਰ ਭਵਨ, ਜਲੰਧਰ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਫਾਊਂਡਰ ਮੈਂਬਰ ਸਾਹਿਬਾਨ ਤੇ ਆਗੂਆਂ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰ ਕਰਦੇ ਹੋਏ ਸਾਂਝੀ ਤਾਲਮੇਲ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਜਬਰੀ ਬਦਲੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਕਥਿਤ ਅਣਦੇਖੀ ਤੇ ਟਾਲਮਟੋਲ ਵਾਲੀ ਨੀਤੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗਾਂ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੇ 18 ਫ਼ੀਸਦੀ ਲੰਬਿਤ ਡੀਏ ਬਕਾਏ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਜੁਝਾਰੂ ਆਗੂ ਬਲਦੇਵ ਸਿੰਘ ਬੁੱਟਰ ਨੇ ਕਿਹਾ ਕਿ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਪ੍ਰਸ਼ਾਸਨ ਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰੀ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਕੋਈ ਖੈਰਾਤ ਨਹੀਂ, ਸਗੋਂ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਮਸਲੇ ਹਨ। ਸਰਕਾਰ ਨੂੰ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਤੁਰੰਤ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਲ ਲਈ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਮਾਸਟਰ ਕੈਡਰ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਲੁਧਿਆਣੇ ਜ਼ਿਲੇ ਤੋਂ ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਨਵਦੀਪ ਸਿੰਘ, ਹੁਸ਼ਿਆਰਪੁਰ ਤੋਂ ਹਰਭਜਨ ਸਿੰਘ, ਸੁਖਦੇਵ ਕਾਜਲ, ਮਨਜਿੰਦਰ ਪਾਲ, ਪੁਸ਼ਪਿੰਦਰ ਕੁਮਾਰ, ਬਲਵੀਰ ਸਿੰਘ, ਮਨਜੀਤ ਸਿੰਘ, ਪਠਾਨਕੋਟ ਤੋਂ ਰਮਨ ਕੁਮਾਰ ਅਤੇ ਤਿੰਨ ਬਲਾਕ ਪ੍ਰਧਾਨ, ਅੰਮ੍ਰਿਤਸਰ ਤੋਂ ਗੁਰਮੇਜ਼ ਕਲੇਰ, ਅਰਜਿੰਦਰ ਕਲੇਰ, ਗੁਰਦਾਸਪੁਰ ਤੋਂ ਬਲਦੇਵ ਬੁੱਟਰ, ਦਲਵਿੰਦਰਜੀਤ, ਰੋਪੜ ਤੋਂ ਬਲਜਿੰਦਰ ਸਿੰਘ ਸ਼ਾਂਤਪੂਰੀ, ਪ੍ਰਿਤਪਾਲ ਸਿੰਘ ਰਾਣਾ, ਕਪੂਰਥਲਾ ਤੋਂ ਹਰਪ੍ਰੀਤ ਖੁੰਡਾ, ਸੰਦੀਪ ਕੁਮਾਰ, ਨਰੇਸ਼ ਕੋਹਲੀ, ਅਵਤਾਰ ਸਿੰਘ ਧਨੋਆ, ਜਲੰਧਰ ਜ਼ਿਲ੍ਹੇ ਤੋਂ ਹਰਬੰਸ ਲਾਲ ਤੇ ਅਵਤਾਰ ਸਿੰਘ ਮੰਡ, ਮੋਹਾਲੀ ਤੋਂ ਅੰਗਰੇਜ਼ ਸਿੰਘ, ਨਵਾਂ ਸ਼ਹਿਰ ਤੋਂ ਪਰਵਿੰਦਰ ਸਿੰਘ ਭੰਗਲ ਸ਼ਾਮਲ ਹੋਏ।