ਵਿਜੇ ਸੋਨੀ, ਫਗਵਾੜਾ

ਅੰਗਹੀਣ ਤੇ ਬਲਾਇਂਡ ਯੂਨੀਅਨ ਪੰਜਾਬ ਵੱਲੋਂ 16 ਅਕਤੂਬਰ ਨੂੰ ਵੱਖ-ਵੱਖ ਜ਼ਿਲਿ੍ਹਆਂ ਤੋਂ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਖਰੜ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਪ੍ਰਰੈੱਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਅਣਗੌਲਿਆਂ ਕੀਤਾ ਗਿਆ ਸੀ ਪਰ ਜਦੋਂ ਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਹਨ ਤਾਂ ਉਦੋਂ ਤੋਂ ਹੀ ਅੰਗਹੀਣ ਵਰਗ ਨੂੰ ਦੋਬਾਰਾ ਫਿਰ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਜਾਗੀ ਹੈ ਇਸ ਲਈ ਅੰਗਹੀਣ ਤੇ ਬਲਾਈਂਡ ਯੂਨੀਅਨ ਪੰਜਾਬ ਵੱਲੋਂ ਭਿਖੀਵਿੰਡ, ਖੇਮਕਰਨ, ਝਬਾਲ, ਤਰਨਤਾਰਨ ਸਾਹਿਬ, ਅੰਮਿ੍ਤਸਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ,ਮਾਨਸਾ, ਹੁਸ਼ਿਆਰਪੁਰ ਆਦਿ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ 'ਚ ਅੰਗਹੀਣ ਵਿਅਕਤੀ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਉੱਥੇ ਹੀ ਸ਼ਾਂਤਮਈ ਢੰਗ ਨਾਲ ਪੱਕਾ ਧਰਨਾ ਲਾਇਆ ਜਾਵੇਗਾ ਜਦੋਂ ਤਕ ਕਿ ਸਾਡੀਆਂ ਮੁੱਖ ਮੰਗਾਂ ਦਾ ਹੱਲ ਨਹੀਂ ਕੱਿਢਆ ਜਾਂਦਾ। ਲਖਵੀਰ ਸੈਣੀ ਨੇ ਦੱਸਿਆ ਕਿ ਅਸੀਂ ਮੰਗ ਪੱਤਰ ਮੇਲ ਕਰ ਕੇ ਮੰਗਾਂ ਮੁੱਖ ਮੰਤਰੀ ਚੰਨੀ ਦੇ ਧਿਆਨ 'ਚ ਲਿਆ ਚੁੱਕੇ ਹਾਂ।