ਪਿੰਡ ਸਾਹਨੀ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਪਿੰਡ ਸਾਹਨੀ ਦੇ ਵਿਿਦਆਰਥੀਆਂ ਨੂੰ ਵੰਡੀ ਸਟੇਸ਼ਨਰੀ
Publish Date: Sat, 17 Jan 2026 06:46 PM (IST)
Updated Date: Sat, 17 Jan 2026 06:48 PM (IST)

ਪਾਂਸ਼ਟਾ : ਐੱਨਆਰਆਈ ਰੋਹਣੀ ਸ਼ਰਮਾ ਪਤਨੀ ਕੈਲਾਸ਼ ਸ਼ਰਮਾ ਯੂਐੱਸਏ ਵੱਲੋਂ ਭੇਜੀ ਆਰਥਿਕ ਸਹਾਇਤਾ ਰਾਸ਼ੀ ਨਾਲ ਸਮਾਜ ਸੇਵਕ ਜਥੇਦਾਰ ਰਣਜੀਤ ਸਿੰਘ ਰਾਣਾ ਪਿੰਡ ਸਾਹਨੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਸਾਹਨੀ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ। ਇਸ ਦੌਰਾਨ ਹਾਈ ਸਕੂਲ ਦੇ ਮੁੱਖ ਅਧਿਆਪਕ ਕੇਵਲ ਲਾਲ ਤੇ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਕੌਰ ਨੇ ਜਥੇਦਾਰ ਰਣਜੀਤ ਸਿੰਘ ਰਾਣਾ ਤੇ ਐੱਨਆਰਆਈ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜਥੇਦਾਰ ਰਾਣਾ ਦੇ ਉਪਰਾਲੇ ਸਦਕਾ ਬਹੁਤ ਸਾਰੇ ਐੱਨਆਰਆਈ ਪਰਿਵਾਰਾਂ ਵੱਲੋਂ ਸਕੂਲਾਂ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਉਪਰਾਲੇ ਕਰਦੇ ਰਹੇ ਹਨ। ਜਥੇਦਾਰ ਰਾਣਾ ਨੇ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਸਲਾਨਾ ਪ੍ਰੀਖਿਆ ਦੀ ਤਿਆਰੀ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੋਵੇਂ ਸਕੂਲਾਂ ਦੇ ਸਟਾਫ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਹਰ ਸੰਭਵ ਸਹਾਇਤਾ ਦਾ ਉਪਰਾਲਾ ਕਰਦੇ ਰਹਿਣਗੇ। ਸਟੇਜ ਸੇਵਾ ਮਾਸਟਰ ਰਵਿੰਦਰ ਪਾਲ ਨੇ ਬਾਖੂਬੀ ਨਿਭਾਈ। ਸਕੂਲਾਂ ਦੇ ਸਟਾਫ ਵੱਲੋਂ ਜਥੇਦਾਰ ਰਣਜੀਤ ਸਿੰਘ ਰਾਣਾ ਦੀਆਂ ਲੋਕ ਭਲਾਈ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਗੁਰਮਿੰਦਰ ਸਿੰਘ, ਰਾਜਿੰਦਰ ਸਿੰਘ, ਹਰਦੀਪ ਕੁਮਾਰ, ਅਮਨਦੀਪ ਕੌਰ, ਸਰਬਜੀਤ ਕੌਰ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਸੁਖਦੇਵ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।