ਐੱਸਡੀ ਕਾਲਜ ’ਚ ਏਡਜ਼ ਜਾਗਰੂਕਤਾ ਸਬੰਧੀ ਖੇਡਿਆ ਨੁੱਕੜ ਨਾਟਕ
ਐੱਸ ਡੀ ਕਾਲਜ ’ਚ ਏਡਜ਼ ਜਾਗਰੂਕਤਾ ਸਬੰਧੀ ਨੁੱਕੜ ਨਾਟਕ
Publish Date: Tue, 31 Mar 2026 07:28 PM (IST)
Updated Date: Tue, 31 Mar 2026 07:31 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਤੇ ਐੱਨਐੱਸਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਏਡਜ਼ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਆਮ ਜਨਤਾ ਵਿਚ ਏਡਜ਼ ਦੇ ਕਾਰਨ, ਰੋਕਥਾਮ ਤੇ ਪ੍ਰਭਾਵਿਤ ਵਿਅਕਤੀਆਂ ਪ੍ਰਤੀ ਸਮਾਜਿਕ ਸਵੀਕ੍ਰਿਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਦਰਸ਼ਕਾਂ ਨੂੰ ਗਹਿਰਾਈ ਨਾਲ ਪ੍ਰਭਾਵਿਤ ਕੀਤਾ ਤੇ ਸਮਾਜ ਵਿਚ ਮੌਜੂਦ ਕਲੰਕ ਨੂੰ ਬੇਨਕਾਬ ਕਰਦੇ ਹੋਏ ਸਹੀ ਜਾਣਕਾਰੀ ਤੇ ਸਮੇਂ ਸਿਰ ਇਲਾਜ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਸਰਗਰਮ ਵਲੰਟੀਅਰਾਂ ਨੂੰ ਉਨ੍ਹਾਂ ਦੀ ਉਤਕ੍ਰਿਸ਼ਟ ਭਾਗੀਦਾਰੀ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਚ ਬੀਏ ਛੇਵੇਂ ਸਮੈਸਟਰ ਤੋਂ ਸੰਦੀਪ ਕੌਰ, ਪਾਇਲ ਤੇ ਰਮਨਪ੍ਰੀਤ ਤੇ ਬੀਏ ਦੂਜੇ ਸਮੈਸਟਰ ਤੋਂ ਕਾਜਲ ਤੇ ਸ਼ਿਵਾਨੀ ਸ਼ਾਮਲ ਸਨ। ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਰੈੱਡ ਰਿਬਨ ਕਲੱਬ, ਐੱਨਐੱਸਐੱਸ ਵਿਭਾਗ, ਸਵੀਪ, ਈਕੋ ਕਲੱਬ ਤੇ ਵਿਕਸਿਤ ਭਾਰਤ ਅਭਿਆਨ ਦੇ ਇੰਚਾਰਜ ਮੈਡਮ ਸੁਨੀਤਾ ਕਲੇਰ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਉਨ੍ਹਾਂ ਦੇ ਮਾਰਗ ਦਰਸ਼ਨ ਨਾਲ ਇਹ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਤੇ ਸਫਲ ਰਿਹਾ।