ਹਰ ਬੂਥ ਨੂੰ ਮਜ਼ਬੂਤ ਕਰਨਾ ਹੀ ਪਾਰਟੀ ਦੀ ਜਿੱਤ ਦੀ ਪਹਿਲੀ ਪੌੜੀ : ਸ਼ੈਰੀ ਕਲਸੀ ਹਰ ਬੂਥ ਨੂੰ ਮਜ਼ਬੂਤ ਕਰਨਾ ਹੀ ਪਾਰਟੀ ਦੀ ਜਿੱਤ ਦੀ ਪਹਿਲੀ ਪੌੜੀ-ਸ਼ੇਰੀ ਕਲਸੀ
Publish Date: Fri, 13 Nov 2026 09:35 PM (IST)
Updated Date: Fri, 13 Nov 2026 09:36 PM (IST)
---ਕਪੂਰਥਲਾ ਹਲਕੇ ਵਿੱਚ ਆਪ ਦੀ ਵਰਕਰ ਮਿਲਣੀ, ਦਲਜੀਤ ਰਾਜੂ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ --ਹਲਕਾ ਇੰਚਾਰਜ ਦਵਿੰਦਰਪਾਲ ਰੰਗਾ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੀਰਵਾਰ ਨੂੰ ਹਲਕਾ ਕਪੂਰਥਲਾ ਵਿਖੇ ਵਰਕਰ ਮਿਲਣੀ ਦਾ ਆਯੋਜਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼ੇਰੀ ਕਲਸੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਦਲਜੀਤ ਰਾਜੂ ਸਮੇਤ ਸਮੂਹ ਆਗੂਆਂ ਨੇ ਸ਼ੈਰੀ ਕਲਸੀ ਦੇ ਕਪੂਰਥਲਾ ਪਹੁੰਚਣ ਤੇ ਹਲਕਾ ਕਪੂਰਥਲਾ ਤੋਂ ਆਮ ਆਦਮੀ ਵੱਲੋਂ ਦਵਿੰਦਰਪਾਲ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਤੇ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਵੱਲੋਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਤੇ ਹੇਠਲੇ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਬੂਥਾਂ ਦੀਆਂ ਕਮੇਟੀਆਂ ਦੇ ਵਰਕਰ ਹਰ ਘਰ ਤੱਕ ਪਹੁੰਚ ਕਰਨ। ਉਨ੍ਹਾਂ ਵਰਕਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ, ਪੂਰੀਆਂ ਕੀਤੀਆਂ ਗਾਰੰਟੀਆਂ ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਇਸ ਮੌਕੇ ਦਲਜੀਤ ਰਾਜੂ ਨੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕਿਵੇਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕਿਆ ਤੇ ਨਸ਼ਿਆਂ ਨੂੰ ਫੈਲਣ ਦਿੱਤਾ, ਜਦਕਿ ਮੌਜੂਦਾ ਸਰਕਾਰ ਨੇ ਇਮਾਨਦਾਰੀ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਪਾਇਆ ਹੈ। ਦਲਜੀਤ ਰਾਜੂ ਨੇ ਕਿਹਾ ਕਿ ਹਰ ਨਾਗਰਿਕ ਨੂੰ ਇਮਾਨਦਾਰੀ ਨਾਲ ਸਿਹਤ ਕਾਰਡ ਮਿਲਣਾ ਯਕੀਨੀ ਬਣਾਉਣਾ ਪਾਰਟੀ ਸੰਗਠਨ ਤੇ ਆਗੂਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਮੇਅਰ ਨਰਿੰਦਰ ਮੰਨਸੂ, ਸੀਨੀਅਰ ਡਿਪਟੀ ਮੇਅਰ ਕਮਾਕਸ਼ੀ ਦੁੱਗਲ, ਡਿਪਟੀ ਮੇਅਰ ਸਮੀਰ ਸ਼ਰਮਾ, ਕੌਸਲਰ ਕਰਨ ਮਹਾਜਨ, ਕੌਸਲਰ ਵਿਕਾਸ ਮੋਮੀ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਕੰਵਰ ਇਕਬਾਲ ਸਿੰਘ, ਵਿਰਾਸਤੀ ਵਿੰਗ ਦੇ ਜ਼ਿਲ੍ਹਾ ਇੰਚਾਰਜ ਪਰਮਿੰਦਰ ਸਿੰਘ ਢੋਟ, ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਮੈਡਮ ਹਰਪ੍ਰੀਤ ਕੌਰ, ਬੀਸੀ ਵਿੰਗ ਦੇ ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ ਬਿੱਟੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।