ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਏਐੱਸਆਈ
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ, ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ : ਏਐਸਆਈ ਸੁਰਜੀਤ ਸਿੰਘ
Publish Date: Sat, 11 Apr 2026 08:49 PM (IST)
Updated Date: Sat, 11 Apr 2026 08:50 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ, ਡਡਵਿੰਡੀ : ਏਐੱਸਆਈ ਸੁਰਜੀਤ ਸਿੰਘ ਚੌਕੀ ਇੰਚਾਰਜ ਮੋਠਾਂਵਾਲਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।