ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗੀ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗੀ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ : ਮੁੱਖ ਖੇਤੀਬਾੜੀ ਅਫਸਰ
Publish Date: Sun, 01 Nov 2026 08:18 PM (IST)
Updated Date: Sun, 01 Nov 2026 08:20 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਵਿੱਚ ਫਸਲੀ ਰਹਿੰਦ-ਖੂੰਹਦ ਖਾਸ ਤੌਰ ’ਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਰਾਪ ਰੈਜੀਡਿਊ ਮੈਨੇਜਮੈਂਟ (ਸੀਆਰਐੱਮ) ਸਕੀਮ ਸਾਲ 2026-27 ਅਧੀਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਨਵੀਨਤਮ ਖੇਤੀਬਾੜੀ ਮਸ਼ੀਨਰੀ ਦੀ ਖਰੀਦ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ I ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਕਪੂਰਥਲਾ ਵੱਲੋਂ ਦੱਸਿਆ ਗਿਆ ਕਿ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿੱਤੀ ਟੀਚਾ ਉਪਲਬਧ ਹੋਣ ਕਾਰਨ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐੱਸਐੱਮਐੱਸ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਰਿਵਰਸੀਬਲ ਮੋਲਡ ਬੋਰਡ ਪਲਾਓ, ਮਲਚਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਟਰੈਕਟਰ ਮਾਊਂਟਿਡ ਲੋਡਰ, ਟੈਡਰ ਆਦਿ ਮਸ਼ੀਨਾਂ ਦੀ ਖਰੀਦ ਤੇ 50% ਸਬਸਿਡੀ ਦੇਣ ਲਈ ਅਰਜ਼ੀਆਂ ਦੀ ਮੰਗ ਜਾਰੀ ਹੈ I ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਲਈ ਵਿਭਾਗ ਦੇ ਪੋਰਟਲ www.agrimachinerypb.com ਨੂੰ ਪਰਾਲੀ ਪ੍ਰਬੰਧਨ ਦੇ ਸੀਜ਼ਨ ਦੌਰਾਨ ਲਗਾਤਾਰ ਖੁੱਲਾ ਰੱਖਿਆ ਜਾਵੇਗਾ ਤੇ ਯੋਗ ਕਿਸਾਨਾਂ ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ’ਤੇ ਮਸ਼ੀਨਾਂ ਦੀ ਖਰੀਦ ਲਈ ਪ੍ਰਵਾਨਗੀ ਜਾਰੀ ਕੀਤੀ ਜਾਵੇਗੀI ਉਨ੍ਹਾਂ ਨੇ ਜ਼ਿਲਾ ਕਪੂਰਥਲਾ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੀਆਰਐੱਮ ਮਸ਼ੀਨਾਂ ਲਈ ਜਲਦ ਤੋਂ ਜਲਦ ਵਿਭਾਗ ਦੇ ਪੋਰਟਲ ਤੇ ਵੱਧ ਤੋਂ ਵੱਧ ਅਰਜ਼ੀਆਂ ਦੇਣ ਤਾਂ ਜੋ ਪ੍ਰਵਾਨਗੀ ਉਪਰੰਤ ਸਮੇਂ ਸਿਰ ਇਨ੍ਹਾਂ ਮਸ਼ੀਨਾਂ ਦੀ ਖਰੀਦ ਹੋ ਸਕੇ ਤੇ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਸੁਚੱਜਾ ਨਿਪਟਾਰਾ ਕਰਦੇ ਹੋਏ ਵਾਤਾਵਰਨ ਦੀ ਸ਼ੁੱਧਤਾ ਬਣਾਏ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ I ਸਕੀਮ ਦੀਆਂ ਹਦਾਇਤਾਂ ਬਾਰੇ ਅਤੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।