ਵਿਦਿਆਰਥੀਆਂ ਨੂੰ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਵਿਦਿਆਰਥੀਆਂ ਨੂੰ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਇਆ
Publish Date: Fri, 13 Nov 2026 09:42 PM (IST)
Updated Date: Fri, 13 Nov 2026 09:45 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਹੇਠ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਸਾਲ ਦੇ ਚਾਰ ਪ੍ਰਮੁੱਖ ਮੌਸਮਾਂ ਬਾਰੇ ਦਿਲਚਸਪ ਤੇ ਗਿਆਨਵਰਧਕ ਗਤੀਵਿਧੀਆਂ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ ਵਿੱਚ ਹੋਣ ਵਾਲੀਆਂ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਬੱਚਿਆਂ ਨੂੰ ਬਰਸਾਤ ਦਾ ਮੌਸਮ, ਸਰਦੀ ਦਾ ਮੌਸਮ, ਪਤਝੜ ਤੇ ਬਸੰਤ ਰੁੱਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਰੰਗੀਨ ਚਿੱਤਰਾਂ, ਮਾਡਲਾਂ ਤੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਰਾਹੀਂ ਹਰ ਮੌਸਮ ਦੀਆਂ ਵਿਸ਼ੇਸ਼ਤਾਵਾਂ, ਕੁਦਰਤੀ ਨਜ਼ਾਰਿਆਂ, ਪਹਿਰਾਵੇ ਤੇ ਵਾਤਾਵਰਣ ਵਿੱਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਬਹੁਤ ਹੀ ਸਰਲ ਤੇ ਰੋਚਕ ਢੰਗ ਨਾਲ ਸਮਝਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।