ਐੱਨਐੱਮਐੱਮਐੱਸ ਪ੍ਰੀਖਿਆ ਪਾਸ ਕਰਕੇ ਵਿਦਿਆਰਥਣਾਂ ਨੇ ਮਾਰੀ ਬਾਜ਼ੀ
ਐਨਐਮਐਮਐੱਸ ਪ੍ਰੀਖਿਆ ਪਾਸ ਕਰਕੇ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਕੀਤਾ ਰੌਸ਼ਨ
Publish Date: Tue, 05 May 2026 08:14 PM (IST)
Updated Date: Tue, 05 May 2026 08:17 PM (IST)

ਹਰ ਸਾਲ ਮਿਲੇਗਾ 12 ਹਜ਼ਾਰ ਰੁਪਏ ਦਾ ਵਜ਼ੀਫਾ ਸਕੂਲ ’ਚ ਸਨਮਾਨ ਸਮਾਰੋਹ ਆਯੋਜਿਤ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸੁਲਤਾਨਪੁਰ ਲੋਧੀ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ ਫਰਵਰੀ 2026 ਵਿਚ ਹੋਈ ਐੱਨਐੱਮਐੱਮਐੱਸ (ਨੈਸ਼ਨਲ ਮੀਨਸ ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਪਾਸ ਕਰਕੇ ਸਕੂਲ ਦੀ ਸ਼ਾਨ ਵਿਚ ਵਾਧਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਇਹ ਪ੍ਰੀਖਿਆ ਹਰ ਸਾਲ ਰਾਸ਼ਟਰੀ ਪੱਧਰ ‘ਤੇ ਕਰਵਾਈ ਜਾਂਦੀ ਹੈ ਤੇ ਕਾਮਯਾਬ ਵਿਦਿਆਰਥੀਆਂ ਨੂੰ ਪ੍ਰਤੀ ਵਰ੍ਹਾ 12,000 ਰੁਪਏ ਦਾ ਵਜ਼ੀਫਾ ਪ੍ਰਦਾਨ ਕੀਤਾ ਜਾਂਦਾ ਹੈ। ਸਵੇਰ ਦੀ ਸਭਾ ਦੌਰਾਨ ਵਿਦਿਆਰਥਣਾਂ ਲਕਸ਼ਮੀ, ਅਨਮੋਲ ਤੇ ਹਰਪ੍ਰੀਤ ਕੌਰ ਨੂੰ ਪ੍ਰਿੰਸੀਪਲ ਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਇਸ ਉਪਲਬਧੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ ਤੇ ਆਸ ਜਤਾਈ ਕਿ ਇਹ ਸਫਲਤਾ ਦੀ ਲੜੀ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਸਕੂਲ ਦੇ ਅਧਿਆਪਕ ਹਰਮਿੰਦਰ ਸਿੰਘ, ਦੀਦਾਰ ਸਿੰਘ, ਇੰਦਰਵੀਰ ਅਰੋੜਾ, ਸੀਮਾ ਰਾਣੀ, ਸੰਦੀਪ ਕੌਰ ਢਿੱਲੋਂ, ਅਨਿਲ ਭਾਟੀਆ, ਅਮਨਪ੍ਰੀਤ ਕੌਰ, ਦਰਸ਼ਨ ਲਾਲ, ਪਰਮਿੰਦਰ ਕੌਰ, ਰਛਪਾਲ ਕੌਰ, ਰਮਨਦੀਪ ਸਿੰਘ, ਸੰਦੀਪ ਕੌਰ, ਸੁਰਿੰਦਰ ਸਿੰਘ ਖਿੰਡਾ, ਮਨਰੀਤ ਕੌਰ, ਸੁਖਵਿੰਦਰ ਸਿੰਘ (ਜੂਨੀਅਰ ਸਹਾਇਕ), ਅਨੂਪ ਕੌਰ ਤੇ ਸੁਰਿੰਦਰ ਕੌਰ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।