ਗਾਂਧੀ ਜੀ ਦੇ ਆਦਰਸ਼ਾਂ ’ਚ ਵਿਦਿਆਰਥੀਆਂ ਭਰੇ ਰੰਗ ਗਾਂਧੀ ਜੀ ਦੇ ਆਦਰਸ਼ਾਂ ਨੂੰ ਵਿਦਿਆਰਥੀਆਂ ਨੇ ਰੰਗਾਂ ਤੇ ਰਚਨਾਤਮਕਤਾ ਰਾਹੀਂ ਕੀਤਾ ਜੀਵੰਤ
Publish Date: Sat, 03 Oct 2026 07:25 PM (IST)
Updated Date: Sat, 03 Oct 2026 07:28 PM (IST)
--ਸੱਚ, ਅਹਿੰਸਾ, ਸਵੱਛਤਾ ਤੇ ਦੇਸ਼-ਪ੍ਰੇਮ ਦਾ ਸੰਦੇਸ਼ ਕੀਤਾ ਉਜਾਗਰ ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਦੀ ਹਾਕਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ 2 ਅਕਤੂਬਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਗਤੀਵਿਧੀ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਾਤਮਾ ਗਾਂਧੀ ਜੀ ਦੇ ਜੀਵਨ, ਵਿਚਾਰਾਂ ਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਅਹਿੰਸਾ, ਸਾਦਗੀ, ਸਵੱਛਤਾ ਤੇ ਦੇਸ਼-ਪ੍ਰੇਮ ਦੇ ਮਾਰਗ ਨੂੰ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਪੋਸਟਰਾਂ ਵਿੱਚ ਗਾਂਧੀ ਜੀ ਦੇ ਜੀਵਨ ਨਾਲ ਜੁੜੇ ਵਿਚਾਰਾਂ ਤੇ ਸੰਦੇਸ਼ਾਂ ਨੂੰ ਰੰਗਾਂ ਰਾਹੀਂ ਉਜਾਗਰ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਪ੍ਰੇਰਣਾਦਾਇਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਚੰਗੇ ਵਿਚਾਰਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਵਿਅਕਤੀਆਂ ਦੇ ਜੀਵਨ ਤੇ ਵਿਚਾਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਉਪ-ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਵਿਚਾਰ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਸਾਦਗੀ ਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।