ਸਾਇੰਸ ਪ੍ਰਦਰਸ਼ਨੀਆਂ ’ਚ ਚਹੇੜੂ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ ਸਾਇੰਸ ਪ੍ਰਦਰਸ਼ਨੀਆਂ ਵਿੱਚ ਸਰਕਾਰੀ ਹਾਈ ਸਕੂਲ ਚਹੇੜੂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Mon, 09 Nov 2026 06:51 PM (IST)
Updated Date: Mon, 09 Nov 2026 06:53 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਸਰਕਾਰੀ ਹਾਈ ਸਕੂਲ ਮੇਹਟਾਂ ਵਿਖੇ ਬਲਾਕ ਪੱਧਰ ਤੇ ਕਰਵਾਈਆਂ ਗਈਆਂ ਸਾਇੰਸ ਪ੍ਰਦਰਸ਼ਨੀਆਂ ਵਿੱਚ ਸਰਕਾਰੀ ਹਾਈ ਸਕੂਲ ਚਹੇੜੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮਿਡਲ ਵਰਗ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਕੁਮਾਰ, ਯੋਗਿਤਾ ਸੰਧੂ ਤੇ ਲਵਪ੍ਰੀਤ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫੀਆਂ ਆਪਣੇ ਨਾਮ ਕੀਤੀਆਂ, ਜਦਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਧਾ ਯਾਦਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਪੁਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ਤੇ ਚਹੇੜੂ ਸਕੂਲ ਦੀ ਮੁੱਖ ਅਧਿਆਪਕਾ ਚਿੰਤਨ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਤੇ ਵੱਧ ਤੋਂ ਵੱਧ ਵਿੱਦਿਅਕ ਤੇ ਵਿਗਿਆਨਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਟਰਾਫੀਆਂ, ਸਰਟੀਫਿਕੇਟ, ਪੈਨ ਤੇ ਨੋਟਬੁੱਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਸਟਾਫ਼ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।