ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਪ੍ਰਤੀ ਕੀਤਾ ਜਾਗਰੂਕ
Publish Date: Tue, 10 Feb 2026 08:51 PM (IST)
Updated Date: Tue, 10 Feb 2026 08:53 PM (IST)

--ਨਸ਼ਿਆਂ ਦਾ ਰੁਝਾਨ ਮਨੱਖਤਾ ਲਈ ਘਾਤਕ : ਗੁਰਬਚਨ ਸਿੰਘ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਪੂਰੇ ਪੰਜਾਬ ਵਿਚ ਜਾਗਰੂਕਤਾ ਮੁਹਿੰਮ ਸਫਲਤਾ ਪੂਰਵਕ ਚਲਾਈ ਜਾ ਰਹੀ। ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਜਾਗਰੂਕ ਮੁਹਿੰਮ ਤਹਿਤ ਲਗਾਤਾਰ ਸੈਮੀਨਾਰ ਲਾਏ ਜਾ ਰਹੇ ਹਨ। ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਗੁਰਬਚਨ ਸਿੰਘ ਬੰਗੜ ਸਟੇਟ ਐਵਾਰਡੀ ਰਿਟਾਇਰਡ ਏਐੱਸਆਈ ਕਪੂਰਥਲਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਆਪਣੇ ਅਧਿਆਪਕਾਂ ਤੇ ਪਰਿਵਾਰਿਕ ਮੈਂਬਰਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਜ਼ਰੂਰ ਦੇਣ। ਨਸ਼ਾ ਕਰਨ ਵਾਲੇ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰ ਸਕਦੇ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਬਹੁਤ ਹੀ ਬੁਰਾ ਪ੍ਰਭਾਵ ਪੈਂਦਾ ਹੈ। ਜੇਕਰ ਪਰਿਵਾਰ ਨਸ਼ਾ ਮੁਕਤ ਹੋਵੇਗਾ ਤਾਂ ਹੀ ਔਰਤਾਂ ਦੀ ਸੁਰੱਖਿਆ ਹੋ ਸਕਦੀ ਹੈ। ਨਸ਼ਾ ਮੁਕਤ ਪਰਿਵਾਰ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਮਿਲ ਰਹੀ ਨਮੋਸ਼ੀ ਤੋਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਹੋਣ ਤੋਂ ਬਚਾਈਏ। ਗੁਰਬਚਨ ਸਿੰਘ ਬੰਗੜ ਨੇ ਕਿਹਾ ਕਿ ਜੇ ਪਿੰਡ ਵਿਚ ਜਾਂ ਆਸਪਾਸ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਤੁਰੰਤ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਸੂਚਨਾ ਦਿਓ। ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸਰਕਾਰੀ ਸਕੂਲ ਧਾਰੀਵਾਲ ਦੋਨਾਂ ਸਕੂਲ ਦੇ ਮੁਖੀ ਜਸਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਅਨੂਸਾਸਨ ਵਿਚ ਰਹਿ ਕੇ ਹਰੇਕ ਮੰਜ਼ਿਲ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਸ਼ਾਮਲ ਹੋਏ।