ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 02 Sep 2026 09:19 PM (IST)
Updated Date: Thu, 03 Sep 2026 04:07 AM (IST)
ਕੈਪਸ਼ਨ : 2ਕੇਪੀਟੀ19 ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਮੋਨਾ ਘਈ, ਪ੍ਰਿੰਸੀਪਲ ਮਧੂ ਸ਼ਰਮਾ, ਪ੍ਰਿੰਸੀਪਲ ਗਗਨਦੀਪ ਕੌਰ ਤੇ ਸਟਾਫ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਦੁਆਰਾ ਆਯੋਜਿਤ 70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2026-2027 ’ਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ-17 ਤੇ 19 ਦੀਆਂ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਅਤੇ ਅੰਡਰ-19 ਲੜਕਿਆਂ ਦੀ ਟੀਮ ਨੇ ਫੁੱਟਬਾਲ਼ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਦੂਸਰਾ ਸਥਾਨ ਕਰਕੇ ਸਿਲਵਰ ਮੈਡਲ ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਫੁੱਟਬਾਲ਼ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਤੇ ਅੰਡਰ -19 ਲੜਕੀਆਂ ਦੀ ਟੀਮ ਨੇ ਵਾਲੀਬਾਲ ਮੁਕਾਬਲਿਆਂ ਵਿੱਚੋਂ ਤੀਸਰਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਪ੍ਰਾਪਤ ਕੀਤਾ। ਮਿਸਟਰ ਅਮਰਦੀਪ ਕੁਮਾਰ ਡੀਪੀਈ ਤੇ ਅਮਨਦੀਪ ਕੌਰ ਡੀਪੀਈ ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਪ੍ਰਿੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਮਿਸਟਰ ਅਮਰਦੀਪ ਕੁਮਾਰ ਡੀਪੀਈ ਅਤੇ ਮੈਡਮ ਅਮਨਦੀਪ ਕੌਰ ਡੀਪੀਈ ਦਾ ਸਕੂਲ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਖੇਡਾਂ ਵਿੱਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ਼ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।