- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਸਿਲਵਰ ਮੈਡਲ ਜਿੱਤਿਆ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੈਕਰਡ ਹਾਰਟ ਪਬਲਿਕ ਸਕੂਲ, ਕਪੂਰਥਲਾ ਵਿਖੇ ਆਯੋਜਿਤ 'ਕਪੂਰਥਲਾ ਸਹੋਦਿਆ ਇੰਟਰ-ਸਕੂਲ ਬਾਸਕਟਬਾਲ ਟੂਰਨਾਮੈਂਟ' (ਸੈਸ਼ਨ 2026-27) ਕਰਵਾਇਆ ਗਿਆ, ਜਿਸ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਨੌਂ ਸਕੂਲਾਂ ਨੇ ਭਾਗ ਲਿਆ ਤੇ ਆਪਣੀ ਮਿਹਨਤ ਤੇ ਖੇਡਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸ ਵਿੱਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਅੰਡਰ-19 ਲੜਕੀਆਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਕਪਤਾਨ ਗੁਰਲੀਨ ਕੌਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ ਹੈ। ਜੇਤੂ ਖਿਡਾਰੀਆਂ ਨੂੰ ਕਪੂਰਥਲਾ ਸਹੋਦਿਆ ਇੰਟਰ-ਸਕੂਲ ਵੱਲੋਂ ਸਿਲਵਰ ਮੈਡਲ ਤੇ ਸਰਟੀਫਿਕੇਟਸ ਨਾਲ਼ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਅਮਨਦੀਪ ਕੌਰ ਤੇ ਅਮਰਦੀਪ ਕੁਮਾਰ ਡੀਪੀਈ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।