ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਬੀਸੀਏ ਸਮੈਸਟਰ ਚੌਥੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ
ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਬੀਸੀਏ ਸਮੈਸਟਰ ਚੌਥੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ
Publish Date: Fri, 28 Aug 2026 09:03 PM (IST)
Updated Date: Fri, 28 Aug 2026 09:04 PM (IST)
ਜੈਸਮੀਨ ਅਤੇ ਪਲਕਪ੍ਰੀਤ ਦੀ ਨੇ ਹਾਸਲ ਕੀਤੀ ਸ਼ਾਨਦਾਰ ਸਫਲਤਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਬੀਸੀਏ ਸਮੈਸਟਰ ਚੌਥੇ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੁਆਰਾ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਬੀਸੀਏ ਸਮੈਸਟਰ ਚੌਥੇ ਦੀ ਵਿਦਿਆਰਥਣ ਜੈਸਮੀਨ ਕੌਰ ਨੇ 7.89/10.00 ਦੇ ਸੀਜੀਪੀਏ ਨਾਲ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ 18ਵਾਂ ਸਥਾਨ ਪ੍ਰਾਪਤ ਕੀਤਾ ਹੈ। ਪਲਕਪ੍ਰੀਤ ਕੌਰ ਨੇ 7.86/10.00 ਦੇ ਸੀਜੀਪੀਏ ਨਾਲ ਮੈਰਿਟ ਸੂਚੀ ਵਿੱਚ 20ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਜ਼ਿਕਰਯੋਗ ਹੈ ਕਿ ਕਾਲਜ ਨੇ ਸੌ ਫ਼ੀਸਦੀ ਪਾਸ ਪ੍ਰਤੀਸ਼ਤਤਾ ਪ੍ਰਾਪਤ ਕੀਤੀ ਹੈ। ਵਿਦਿਆਰਥੀਆਂ ਨੇ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕੀਤੀ ਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆਂ ਦੇ ਸਮਰਥਨ ਤੇ ਮਾਰਗਦਰਸ਼ਨ ਨੂੰ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।