ਸਰਕਾਰੀ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਿਦਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ 119 ਵਾਂ ਮਨਾਇਆ ਜਨਮ ਦਿਹਾੜਾ
Publish Date: Mon, 28 Sep 2026 07:10 PM (IST)
Updated Date: Mon, 28 Sep 2026 07:12 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ-2 ਵਿਖੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਸਮੂਹ ਸਕੂਲ ਮੈਨੇਜਮੈਂਟ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਸ਼ਹੀਦ ਭਗਤ ਸਿੰਘ ਨੂੰ 119ਵੇਂ ਜਨਮ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਦੱਸਿਆ ਸਾਡਾ ਭਾਰਤ ਦੇਸ਼ ਲਗਪਗ ਦੋ ਸਦੀਆਂ ਤੱਕ ਗੁਲਾਮ ਰਿਹਾ। ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਆਪਣੀਆਂ ਕੁਰਬਾਨੀਆਂ ਨਾਲ ਭਾਰਤ ਨੂੰ ਆਜ਼ਾਦ ਕਰਵਾਇਆ ਤੇ ਅਸੀਂ ਅੱਜ ਅਜ਼ਾਦੀ ਆਨੰਦ ਮਾਣ ਰਹੇ ਹਾਂ। ਸ਼ਹੀਦ ਭਗਤ ਸਿੰਘ ਦੇ ਸਾਰੇ ਪਰਿਵਾਰ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਮੌਕੇ ਚੇਅਰਪਰਸਨ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਵੱਲੋਂ ਸਿਖਾਏ ਦੇਸ਼ ਪ੍ਰੇਮ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ। ਅੱਜ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਆਪਣੇ ਰਾਜ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੁਰਿੰਦਰ ਰਾਮ, ਕਮਲਦੀਪ ਸੈਣੀ, ਨੇਹਾ ਸੇਠੀ, ਬਲਵੀਰ ਕੌਰ, ਕ੍ਰਿਸਨਾ ਦੇਵੀ, ਪਰਮਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ।