ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਛਾਈਆਂ
ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਦੀਆਂ ਵਿਿਦਆਰਥਣਾਂ ਨੇ ਮਾਰੀਆਂ ਮੱਲਾਂ
Publish Date: Mon, 13 Apr 2026 07:38 PM (IST)
Updated Date: Tue, 14 Apr 2026 04:10 AM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਗਵਾੜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੀਨੂ ਗੁਪਤਾ ਨੇ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਵਿੱਚੋਂ ਸੁਮਨ ਨੇ 537/600 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ। ਦੂਸਰੇ ਸਥਾਨ ਤੇ ਮੰਨਤ 530/600 ਅੰਕਾਂ ਨਾਲ ਰਹੀ। ਤੀਸਰੇ ਸਥਾਨ ਉੱਤੇ ਜੈਸਮੀਨ ਨੇ 506/600 ਨੰਬਰ ਲੈ ਕੇ ਮੱਲਾਂ ਮਾਰੀਆਂ। ਸਕੂਲ ਦਾ ਸਮੁੱਚਾ ਨਤੀਜਾ 100% ਰਿਹਾ ।ਨਤੀਜਿਆਂ ਦੇ ਐਲਾਨ ਤੋਂ ਬਾਅਦ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਵਿਦਿਆਰਥਣਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਮੀਨੂ ਗੁਪਤਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਜ਼ਿੰਦਗੀ ਵਿੱਚ ਮਿਹਨਤ ਕਰਨ ਨਾਲ ਹੀ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੇ ਸਟਾਫ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਮਾਤਾ ਪਿਤਾ ਅਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਮੈਡਮ ਅਤੇ ਸਮੁੱਚੇ ਸਟਾਫ ਦਾ ਯੋਗ ਅਗਵਾਈ ਲਈ ਧੰਨਵਾਦ ਕੀਤਾ। ਸ਼ਾਨਦਾਰ ਨਤੀਜੇ ਲਈ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।