ਡਡਵਿੰਡੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਸਮਾਰਟ ਸਕੂਲ ਡਡਵਿੰਡੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Thu, 26 Nov 2026 08:32 PM (IST)
Updated Date: Thu, 26 Nov 2026 08:34 PM (IST)
--ਮੋਹਿਤ ਕੁਮਾਰ ਨੇ ਪਹਾੜੇ ਉਚਾਰਨ ਵਿੱਚ ਪਹਿਲਾ ਸਥਾਨ ਹਾਸਲ ਕੀਤੇ --ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਕੀਤਾ ਸਨਮਾਨਿਤ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਕੂਲ ਸਿੱਖਿਆ ਵਿਭਾਗ (ਪੰਜਾਬ) ਵੱਲੋਂ ਕਰਵਾਏ ਗਏ ਬਲਾਕ ਪੱਧਰੀ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਸਮਾਰਟ ਸਕੂਲ ਡਡਵਿੰਡੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ, ਅਧਿਆਪਕਾਂ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਿਨਾਕਸ਼ੀ ਸ਼ਰਮਾ ਵੱਲੋਂ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕਲਾਸ ਪੰਜਵੀਂ ਦੇ ਵਿਦਿਆਰਥੀ ਮੋਹਿਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਨੇ ਪਹਾੜੇ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਲਾਸ ਚੌਥੀ ਦੀ ਵਿਦਿਆਰਥਣ ਮਨਰਾਜ ਕੌਰ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਸਥਾਨ, ਕਲਾਸ ਦੂਜੀ ਦੇ ਵਿਦਿਆਰਥੀ ਪ੍ਰਭ ਨੇ ਰੀਡਿੰਗ ਤੇ ਡਿਕਟੇਸ਼ਨ ਮੁਕਾਬਲੇ ਵਿੱਚ ਦੂਜਾ ਸਥਾਨ ਤੇ ਕਲਾਸ ਪੰਜਵੀਂ ਦੀ ਵਿਦਿਆਰਥਣ ਦੀਵਿਕਾ ਥਾਪਰ ਨੇ ਚਿੱਤਰਕਲਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਪ੍ਰਦਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੀ ਹੈੱਡ ਟੀਚਰ ਮੀਨਾਕਸ਼ੀ ਸ਼ਰਮਾ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਵੀ ਹੋਰ ਪ੍ਰਾਪਤੀਆਂ ਕਰਕੇ ਆਪਣੇ ਅਧਿਆਪਕਾਂ, ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਸਕੂਲ ਦੀ ਹੈੱਡ ਟੀਚਰ ਮੀਨਾਕਸ਼ੀ ਸ਼ਰਮਾ, ਨਵਨੀਤ ਕੌਰ, ਹਰਜੀਤ ਕੌਰ, ਕਮਲਜੀਤ ਕੌਰ, ਕਮਲਪ੍ਰੀਤ ਕੌਰ, ਪਰਮਿੰਦਰ ਕੌਰ ਤੇ ਬਬੀਤਾ ਅਧਿਆਪਕ ਸਾਹਿਬਾਨ ਤੋਂ ਇਲਾਵਾ ਰਾਕੇਸ਼ ਕੁਮਾਰ ਸਾਬਕਾ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਪ੍ਰਾਇਮਰੀ ਐਲੀਮੈਂਟਰੀ ਸਮਾਰਟ ਸਕੂਲ ਡਡਵਿੰਡੀ, ਹਰਵਿੰਦਰ ਲਾਲ ਕਾਲਾ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਤੇ ਸਤਨਾਮ ਸਿੰਘ ਨਾਮੀ ਛੋਟਾ ਸਾਬਕਾ ਚੇਅਰਮੈਨ ਵੀ ਹਾਜ਼ਰ ਸਨ।