ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਹਾਸਲ ਕੀਤੀ ਮੈਰਿਟ
ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਕੀਤੀਆਂ ਮੈਰਿਟ ਪੁਜੀਸ਼ਨਾਂ ਹਾਸਿਲ
Publish Date: Tue, 25 Aug 2026 06:52 PM (IST)
Updated Date: Tue, 25 Aug 2026 06:55 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀਕਾਮ ਸਮੈਸਟਰ ਦੂਜੇ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀਕਾਮ ਦੂਜੇ ਸਮੈਸਟਰ ਦੀ ਵਿਦਿਆਰਥਣ ਇਸ਼ਿਤਾ ਨੇ 8.08 ਐੱਸਜੀਪੀਏ ਨਾਲ ਕਾਲਜ ਵਿੱਚ ਪਹਿਲਾ, ਪ੍ਰਭਲੀਨ ਕੌਰ ਨੇ 7.92 ਐੱਸਜੀਪੀਏ ਨਾਲ ਦੂਜਾ ਤੇ ਕੰਗਨਾ ਨੇ 7.83 ਐੱਸਜੀਪੀਏਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਮਾਣ ਵਧਾਇਆ। ਪ੍ਰਭਲੀਨ ਕੌਰ ਨੇ 8.20 ਤੇ ਕੰਗਨਾ ਨੇ 8.14 ਐੱਸਜੀਪੀਏ ਨਾਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕਰਕੇ ਕਾਲਜ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਨਤੀਜਾ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮਨਮੋਹਨ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਬਿਕਰਮ ਸਿੰਘ ਵਿਰਕ, ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਪ੍ਰੋ. ਮਨਜੋਤ ਕੌਰ ਵੀ ਹਾਜ਼ਰ ਸਨ।