ਮਿੱਠੜਾ ਕਾਲਜ ’ਚ ਆਈਆਈਸੀ ਗਤੀਵਿਧੀ ਕਰਵਾਈ ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਆਈ.ਆਈ.ਸੀ. ਗਤੀਵਿਧੀ ਵਿੱਚ ਲਿਆ ਭਾਗ
Publish Date: Fri, 04 Sep 2026 09:13 PM (IST)
Updated Date: Fri, 04 Sep 2026 09:16 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਵਿਦਿਆਰਥੀਆਂ ਨੇ ਆਈਆਈਸੀ ਗਤੀਵਿਧੀ ਤਹਿਤ ਸਿੱਖਿਆ ਮੰਤਰਾਲੇ ਦੇ ਸੂਤਰਾਂ ਇਨੋਵੇਸ਼ਨ ਸੈੱਲ ਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਇੱਕ ਅਹਿਮ ਗਤੀਵਿਧੀ ਕਰਵਾਈ ਗਈ। ਇਹ ਸੈਸ਼ਨ ਭਾਰਤ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਦਫ਼ਤਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਸ਼ਨ ਦਾ ਵਿਸ਼ਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਖੋਜ ਤੇ ਨਵੀਨਤਾ ਈਕੋਸਿਸਟਮ ਨੂੰ ਮਜ਼ਬੂਤ ਕਰਨਾ : ਸੰਸਥਾਗਤ ਪਰਿਵਰਤਨ ਲਈ ਮੰਥਨ ਤੇ ਉੱਥਾਨ ਦਾ ਲਾਭ ਉਠਾਉਣਾ ਸੀ। ਇਸ ਮੌਕੇ ਯੂਟਿਊਬ ’ਤੇ ਲਾਈਵ ਪ੍ਰਸਾਰਣ ਰਾਹੀਂ ਮਾਹਰਾਂ ਨੇ ਦੱਸਿਆ ਕਿ ਕਿਵੇਂ ਮੰਥਨ ਤੇ ਉੱਥਾਨ ਵਰਗੇ ਪਲੇਟਫਾਰਮ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਖੋਜ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਸਕਦੇ ਹਨ। ਕਾਲਜ ਵਿੱਚ ਇਸ ਸੈਸ਼ਨ ਦੇ ਲਾਈਵ ਪ੍ਰਸਾਰਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਕਾਲਜ ਦੇ ਆਈਆਈਸੀ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦੇਣ ਤੇ ਨਵੀਨਤਮ ਤਕਨੀਕਾਂ ਨਾਲ ਜਾਣੂ ਹੋਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ ਤੇ ਉਦਯਮਤਾ ਦੀ ਭਾਵਨਾ ਵਿਕਸਿਤ ਕਰਨਾ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦੇ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਤੇ ਨਵੇਂ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਉਚਿਤ ਮੰਚ ਪ੍ਰਦਾਨ ਕਰਦੇ ਹਨ।