ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਬੇਰ ਸਾਹਿਬ ਦੇ ਕੀਤੇ ਦਰਸ਼ਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਗੁਰਦੁਆਰਾ ਬੇਰ ਸਾਹਿਬ ਦੇ ਕੀਤੇ ਦਰਸ਼ਨ
Publish Date: Wed, 25 Nov 2026 08:15 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ : 25ਕੇਪੀਟੀ19 ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਸਟਾਫ ਮੈਂਬਰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਦਰਸ਼ਨ ਕਰਦੇ ਹੋਏ l ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਕਪੂਰਥਲਾ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਆਪਣੀ ਵਿਰਾਸਤ ,ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਹੈਰੀਟੇਜ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕਰਵਾਏ ਗਏ।ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਜੀਵਨ ਮਾਰਗ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਦਇਆ, ਵੰਡ ਛਕਣਾ, ਬਰਾਬਰਤਾ, ਨਿਮਰਤਾ ਅਤੇ ਦੂਜਿਆਂ ਦੀ ਮਦਦ ਕਰਨ ਵਰਗੇ ਉੱਚੇ-ਸੁੱਚੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀ. ਨਿਮਰਤਾ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਵਿੱਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ।