ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
Publish Date: Thu, 05 Feb 2026 10:30 PM (IST)
Updated Date: Thu, 05 Feb 2026 10:32 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਵੱਲੋਂ ਆਰਸੀਐੱਫ ਵਿਖੇ ਆਯੋਜਿਤ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਵੱਡੀਆ ਮੱਲਾਂ ਮਾਰੀਆਂ ਗਈਆਂ। ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਸ਼ਬਦ ਗਾਇਨ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ l ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿਚ ਕੁਲਜਿੰਦਰ ਸਿੰਘ ਵੱਲੋਂ ਫਸਟ ਸਥਾਨ ਹਾਸਲ ਕੀਤਾ ਗਿਆ, ਬਾਣੀ ਕੰਠ ਮੁਕਾਬਲੇ ਵਿਚ ਹਰਲੀਨ ਕੌਰ ਨੇ ਪਹਿਲਾ ਤੇ ਜਪਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਵਿਚ ਅਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਸਨਮਾਨਤ ਕੀਤਾ।