ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦਾ ਸਨਮਾਨ
ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Fri, 17 Apr 2026 06:27 PM (IST)
Updated Date: Fri, 17 Apr 2026 06:30 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਵੱਖ-ਵੱਖ ਥਾਵਾਂ ’ਤੇ ਪੇਸ਼ਕਾਰੀਆਂ ਦੇਣ ਸਬੰਧੀ ਅਤੇ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦੇ ਹੋਏ ਸਰੀਰਿਕ ਸਿੱਖਿਆ ਵਿਭਾਗ ਦੇ ਰੇਖਾ ਰਾਣੀ ਵੱਲੋਂ ਸੰਗੀਤ ਵਿਭਾਗ ਦੇ ਵਿਦਿਆਰਥੀ ਅਰਸ਼ਦੀਪ ਬੀਏ ਭਾਗ ਪਹਿਲਾ, ਹਰਪ੍ਰੀਤ ਕੌਰ ਬੀਏ ਭਾਗ ਪਹਿਲਾ, ਅਮਨਦੀਪ ਸਿੰਘ ਬੀਏ ਭਾਗ ਪਹਿਲਾ, ਤਨਿਸ਼ ਬੀਏ ਭਾਗ ਪਹਿਲਾ, ਭੂਮਿਕਾ ਬੀਏ ਭਾਗ ਦੂਜਾ, ਮਨਦੀਪ ਕੁਮਾਰ ਬੀਏ ਭਾਗ ਦੂਜਾ, ਮਾਨਵਦੀਪ ਭੰਡਾਰੀ ਬੀਏ ਭਾਗ ਪਹਿਲਾ ਅਤੇ ਅਰਸ਼ਦੀਪ ਕੌਰ ਬੀਏ ਭਾਗ ਤੀਜਾ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਜਸਪ੍ਰੀਤ ਕੌਰ ਨੇ ਪ੍ਰਿੰਸੀਪਲ ਮੈਡਮ ਤੇ ਪ੍ਰੋਫ਼ੈਸਰ ਰੇਖਾ ਰਾਣੀ ਦਾ ਧੰਨਵਾਦ ਕੀਤਾ।