ਵਿਦਿਆਰਥੀਆਂ ਨੇ ਆਈਆਈਸੀ ਗਤੀਵਿਧੀ ’ਚ ਲਿਆ ਹਿੱਸਾ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ਆਈ.ਆਈ.ਸੀ. ਗਤੀਵਿਧੀ ਵਿੱਚ ਲਿਆ ਭਾਗ
Publish Date: Fri, 28 Aug 2026 09:05 PM (IST)
Updated Date: Fri, 28 Aug 2026 09:07 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਵਿਦਿਆਰਥੀਆਂ ਨੇ ਆਈਆਈਸੀ ਗਤੀਵਿਧੀ ਤਹਿਤ ਮਾਈਕ੍ਰੋਸਾਫਟ ਇਨੋਵੇਸ਼ਨ ਕੌਂਸਲ ਵੱਲੋਂ ਕਰਵਾਏ ਗਏ ਆਨਲਾਈਨ ਲੈਕਚਰ ਵਿੱਚ ਭਾਗ ਲਿਆ। ਇਹ ਗਤੀਵਿਧੀ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਵੱਲੋਂ ਆਯੋਜਿਤ ਕੀਤੀ ਗਈ। ਇਸ ਆਨਲਾਈਨ ਗਤੀਵਿਧੀ ਦਾ ਉਦੇਸ਼ ਉੱਚ ਸਿੱਖਿਆ ਸੰਸਥਾਵਾਂ ਵਿੱਚ ਨਵੀਨਤਾ, ਰਚਨਾਤਮਕਤਾ, ਉਦਯਮਤਾ ਤੇ ਸਟਾਰਟਅੱਪ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਉਪਲਬਧ ਪਹਿਲਕਦਮੀਆਂ ਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਕਾਲਜ ਦੇ ਵਿਦਿਆਰਥੀਆਂ ਨੇ ਗਤੀਵਿਧੀ ਵਿੱਚ ਸ਼ਾਮਲ ਹੋ ਕੇ ਨਵੀਨਤਾ ਤੇ ਉਦਯਮਤਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਆਈਆਈਸੀ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦੇਣ ਤੇ ਨਵੀਨਤਮ ਤਕਨੀਕਾਂ ਨਾਲ ਜਾਣੂ ਹੋਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ ਅਤੇ ਉਦਯਮਤਾ ਦੀ ਭਾਵਨਾ ਵਿਕਸਤ ਕਰਨਾ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਪ੍ਰਣਾਲੀ ਵਿੱਚ ਨਵੀਨਤਾ ਤੇ ਹੁਨਰ-ਅਧਾਰਿਤ ਸਿੱਖਿਆ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਤੇ ਨਵੇਂ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਉਚਿਤ ਮੰਚ ਪ੍ਰਦਾਨ ਕਰਦੇ ਹਨ।