ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ
Publish Date: Fri, 20 Nov 2026 08:00 PM (IST)
Updated Date: Fri, 20 Nov 2026 08:01 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਧਾਰਮਿਕ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨਾ ਸੀ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਤੇ ਸਮਾਜ ਨੂੰ ਦਿੱਤੇ ਗਏ ਮਹਾਨ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦੀ ਪਵਿੱਤਰ ਯਾਦ ਨਾਲ ਜੁੜ ਕੇ ਅਧਿਆਤਮਿਕ ਅਨੁਭਵ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜੀ. ਨਿਮਰਤਾ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।