ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ
Publish Date: Wed, 22 Apr 2026 07:01 PM (IST)
Updated Date: Thu, 23 Apr 2026 04:07 AM (IST)

ਕੈਪਸ਼ਨ: 22ਕੇਪੀਟੀ4 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਣ ਸਮੇਂ ਹਾਜ਼ਰ ਇਤਿਹਾਸ ਵਿਭਾਗ ਦੇ ਸ਼੍ਰੀਮਤੀ ਰਸ਼ਮੀ ਵਿਰਕ ਅਤੇ ਹੋਰ ਅਧਿਆਪਕ । ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ । ਇਸ ਦੇ ਨਾਲ ਹੀ ਸਮਾਜ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਤਿਹਾਸ ਵਿਭਾਗ ਦੇ ਸ਼੍ਰੀਮਤੀ ਰਸ਼ਮੀ ਵਿਰਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਨਸ਼ੇ ਅਜਿਹੀ ਅਲਾਮਤ ਹੈ ਜੋ ਪੰਜਾਬ ਨੂੰ ਘੁਣ ਵਾਂਗ ਖਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ । ਇਸ ਮੌਕੇ ਇਤਿਹਾਸ ਵਿਭਾਗ ਤੋਂ ਡਾ. ਅੰਮ੍ਰਿਤ ਕੌਰ, ਸਾਇੰਸ ਵਿਭਾਗ ਤੋਂ ਸ਼੍ਰੀਮਤੀ ਸਿਮਰਨਜੀਤ ਕੌਰ, ਸ਼੍ਰੀਮਤੀ ਸੁਨੀਤਾ ਸੁਮਨ, ਮਿਸ ਰਜਵਿੰਦਰ ਕੌਰ, ਰਾਜਨੀਤੀ ਸ਼ਾਸਤਰ ਵਿਭਾਗ ਤੋਂ ਕੁਲਵਿੰਦਰ ਕੁਮਾਰ, ਅੰਗਰੇਜ਼ੀ ਵਿਭਾਗ ਤੋਂ ਦਿਲਦਾਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਮੁਖੀ ਹੈਪੀ ਕੁਮਾਰ ਅਤੇ ਵਿਪਨ ਕੁਮਾਰ ਹਾਜ਼ਰ ਸਨ।