ਜੀਡੀਆਰ ਡੇ ਬੋਰਡਿੰਗ ਸਕੂਲ ’ਚ ਅੱਖਾਂ ਦਾ ਕੈਂਪ ਲਗਾਇਆ
ਜੀ.ਡੀ.ਆਰ ਡੇ ਬੋਰਡਿੰਗ ਪਬਲਿਕ ਸਕੂਲ ਵਿੱਚ ਅੱਖਾਂ ਜਾਂਚ ਕੈਂਪ ਦਾ ਸਫਲ ਆਯੋਜਨ
Publish Date: Mon, 06 Apr 2026 07:11 PM (IST)
Updated Date: Mon, 06 Apr 2026 07:13 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅੱਖਾਂ ਦੇ ਮਹੱਤਵ ਤੇ ਅੱਖਾਂ ਦੀ ਦੇਖਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਕੈਂਪ ਦਾ ਆਯੋਜਨ ਲੋਟਸ ਹਾਊਸ ਦੇ ਮਾਰਗਦਰਸ਼ਨ ਹੇਠ ਸੰਪੰਨ ਹੋਇਆ। ਕੈਂਪ ਵਿਚ ਸ਼੍ਰੀ ਵਿਸ਼ਵਕਰਮਾ ਮੰਦਰ ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਓਸ਼ਿਨ ਮਿੱਡਾ ਤੇ ਜਸਪਾਲ ਸਿੰਘ ਦੀ ਟੀਮ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅੱਖਾਂ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਅੱਖਾਂ ਮਨੁੱਖੀ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ, ਜਿਨ੍ਹਾਂ ਦੇ ਜ਼ਰੀਏ ਅਸੀਂ ਇਸ ਸੁੰਦਰ ਸੰਸਾਰ ਦਾ ਅਨੁਭਵ ਕਰਦੇ ਹਾਂ। ਡਾਕਟਰਾਂ ਵੱਲੋਂ ਵਿਦਿਆਰਥੀਆਂ ਦੀ ਜਾਂਚ ਤੋਂ ਬਾਅਦ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ ਤੇ ਉਨ੍ਹਾਂ ਨੂੰ ਅੱਖਾਂ ਦੀ ਦੇਖਭਾਲ ਸੰਬੰਧੀ ਮਹੱਤਵਪੂਰਨ ਸਲਾਹਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਅੱਖਾਂ ਦੇ ਦਾਨ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼ਿਵਾਨੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਵਿਦਿਆਰਥੀਆਂ ਦੇ ਵਿਕਾਸ ਲਈ ਬਹੁਤ ਹੀ ਲਾਭਕਾਰੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਖਾਂ ਰੱਬ ਵੱਲੋਂ ਦਿੱਤਾ ਗਿਆ ਇਕ ਅਨਮੋਲ ਤੋਹਫਾ ਹਨ, ਜਿਨ੍ਹਾਂ ਦੀ ਸੁਰੱਖਿਆ ਤੇ ਦੇਖਭਾਲ ਕਰਨਾ ਸਾਡਾ ਫਰਜ਼ ਹੈ।